ਚੰਡੀਗੜ੍ਹ ਸ਼ਹਿਰ ਦੇ ਨਵੇਂ ਮੇਅਰ ਦੀ ਚੋਣ ਹੋ ਗਈ ਹੈ। ਭਾਰਤੀ ਜਨਤਾ ਪਾਰਟੀ ਦੀ ਸਰਬਜੀਤ ਕੌਰ ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਹਨ। ਭਾਜਪਾ ਨੂੰ ਕੁੱਲ 14 ਵੋਟਾਂ ਹਾਸਲ ਹੋਈਆਂ, ਜਦੋਂ ਕਿ ਆਮ ਆਦਮੀ ਪਾਰਟੀ ਨੂੰ 13 ਵੋਟਾਂ ਹਾਸਲ ਹੋਈਆਂ ਹਨ। ਆਮ ਆਦਮੀ ਪਾਰਟੀ ਦਾ ਇਕ ਵੋਟ ਖਾਰਜ ਕਰ ਦਿੱਤਾ ਗਿਆ।
ਚੋਣ ਅਧਿਕਾਰੀਆਂ ਵੱਲੋਂ ਭਾਜਪਾ ਦੇ ਉਮੀਦਵਾਰ ਨੂੰ ਮੇਅਰ ਐਲਾਨ ਦਿੱਤਾ ਗਿਆ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਸਦਨ ‘ਚ ਜ਼ਬਰਦਸਤ ਹੰਗਾਮਾ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼ਾਇਦ ਹੀ ਮੇਅਰ ਚੋਣਾਂ ਨੂੰ ਲੈ ਕੇ ਇਸ ਤਰ੍ਹਾਂ ਦਾ ਹੰਗਾਮਾ ਦੇਖਿਆ ਗਿਆ ਹੋਵੇ। ਆਮ ਆਦਮੀ ਪਾਰਟੀ ਨੇ ਦੋਸ਼ ਲਗਾਉਂਦਿਆਂ ਹੋਇਆ ਕਿ ਭਾਜਪਾ ਨੇ ਵੋਟਾਂ ‘ਚ ਧਾਂਦਲੀ ਕੀਤੀ ਹੈ। ਪਾਰਟੀ ਦੇ ਕੌਂਸਲਰਾਂ ਦਾ ਕਹਿਣਾ ਸੀ ਕਿ ਮੇਅਰ ਦੀ ਚੋਣ ਲਈ ਸੰਸਦ ਮੈਂਬਰ ਕੋਲ ਵੋਟਿੰਗ ਦਾ ਅਧਿਕਾਰ ਨਹੀਂ ਹੈ।