ਆਉਂਦੇ ਦਿਨਾਂ ‘ਚ ਪੰਜਾਬ ਦੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ, ਜਿਸਦੇ ਚੱਲਦੇ ਸੂਬੇ ‘ਚ ਠੰਡ, ਧੁੰਦ ਅਤੇ ਠੰਡੀਆਂ ਹਵਾਵਾਂ ਚੱਲਣਗੀਆਂ।ਇਸਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਠੰਡ ਦੇ ਮੌਸਮ ਦੌਰਾਨ ਪੂਰੀ ਅਹਿਤਿਆਤ ਵਰਤਣ ਜਾਂ ਜੋ ਕਿਸੇ ਵੀ ਅਣਸੁਖਾਵੀਂ ਹਾਲਤ ਤੋਂ ਬਚਿਆ ਜਾ ਸਕੇ।
ਉਨ੍ਹਾਂ ਹਦਾਇਤ ਕੀਤੀ ਕਿ ਠੰਡੀਆਂ ਹਵਾਵਾਂ ਤੋਂ ਬਚਾਅ ਲਈ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਇਸ ਮੌਸਮ ਨੂੰ ਧਿਆਨ ‘ਚ ਰੱਖਦਿਆਂ ਲੋਕਾਂ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਲੈਣੇ ਚਾਹੀਦੇ ਹਨ ਜਿਨ੍ਹਾਂ ਨੂੰ ਇਕਦਮ ਠੰਡ ‘ਚ ਵਾਧੇ ਸਮੇਂ ਅਮਲੀ ਰੂਪ ਦਿੱਤਾ ਜਾ ਸਕੇ।ਉਨ੍ਹਾਂ ਕਿਹਾ ਕਿ ਲੋਕ ਖਾਸਕਰ ਬਜ਼ੁਰਗਾਂ, ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਾਲ ਨਾਲ ਪਸ਼ੂਆਂ, ਫ਼ਸਲਾਂ ਤੇ ਹੋਰ ਵਸਤੂਆਂ ਦੀ ਸੰਭਾਲ ਨੂੰ ਤਰਜ਼ੀਰ ਦੇਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਠੰਡ ਦੇ ਮੌਸਮ ਨੂੰ ਧਿਆਨ ‘ਚ ਰੱਖਦਿਆਂ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ ਅਤੇ ਆਪਣੇ ਘਰਾਂ ਆਦਿ ‘ਚ ਠੰਡੀਆਂ ਹਵਾਵਾਂ ਤੋਂ ਬਚਾਅ ਲਈ ਤਿਆਰੀ ਰੱਖਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜੇਕਰ ਠੰਡ ਕਾਰਨ ਕੋਈ ਸਰੀਰਕ ਸਮੱਸਿਆ ਪੇਸ਼ ਆਉਂਦੀ ਹੈ ਤਾਂ ਜਲਦ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।
ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਧੁੰਦ ਦੇ ਮੌਸਮ ਦੌਰਾਨ ਵਾਹਨਾਂ ਦੀ ਰਫਤਾਰ ਮੱਠੀ ਰੱਖਣ ਦੇ ਨਾਲ ਨਾਲ ਗੱਡੀਆਂ ਦੀਆਂ ਲਾਈਟਾਂ ਤੇ ਇਸ਼ਾਰੇ ਪੂਰੀ ਤਰ੍ਹਾਂ ਕੰਮ ਕਰਦੇ ਰੱਖਣੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਅਣਹੋਣੀ ਘਟਨਾਂ ਤੋਂ ਬਚਿਆ ਜਾ ਸਕੇ।