ਪੰਜਾਬ ਵਿਚ ਨਗਰ ਨਿਗਮ ਚੋਣਾਂ ਕਾਰਨ 21 ਦਸੰਬਰ ਨੂੰ ਸਰਕਾਰੀ ਛੁੱਟੀ (Public Holiday) ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਚੋਣ ਕਮਿਸ਼ਨ ਵੱਲੋਂ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ 5 ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੋਂ ਇਲਾਵਾ ਕੁਝ ਵਾਰਡ-ਵਾਰ ਜ਼ਿਮਨੀ ਚੋਣਾਂ 21 ਦਸੰਬਰ 2024 ਨੂੰ ਕਰਵਾਈਆਂ ਜਾਣਗੀਆਂ।
21 ਦਸੰਬਰ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਮਿਉਂਸਪਲ ਬਾਡੀਜ਼ ਦੇ ਅਧਿਕਾਰ ਖੇਤਰ ਵਿੱਚ ਸਥਿਤ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ। ਉਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਵਿਸ਼ੇਸ਼ ਛੁੱਟੀ ਮਿਲੇਗੀ, ਜੋ ਕਿ ਇਨ੍ਹਾਂ ਮਿਉਂਸਪਲ ਬਾਡੀਜ਼ ਦੇ ਵੋਟਰ ਹਨ, ਪਰ ਕਿਤੇ ਹੋਰ ਨੌਕਰੀ ਕਰਦੇ ਹਨ।