Punjab Weather News: ਪੰਜਾਬ ਦਾ ਮੌਸਮ ਇਕਦਮ ਬਦਲ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਹੋ ਰਹੀ ਹੈ। ਸੰਗਰੂਰ, ਪਟਿਆਲਾ, ਫਰੀਦਕੋਟ, ਪਠਾਨਕੋਟ, ਬਠਿੰਡਾ, ਮੁਕਤਸਰ ਸਾਹਿਬ ਸਣੇ ਕਈ ਜ਼ਿਲ੍ਹਿਆਂ ਵਿਚ ਬਾਰਸ਼ ਹੋ ਰਹੀ ਹੈ। ਬਾਰਸ਼ ਦਾ ਸਿਲਸਲਾ ਅਗਲੇ ਕੁਝ ਦਿਨ ਜਾਰੀ ਰਹੇ ਸਕਦਾ ਹੈ। 26 ਦਸੰਬਰ ਨੂੰ ਪੰਜਾਬ, ਹਰਿਆਣਾ ਅਤੇ ਦਿੱਲੀ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਦਿੱਲੀ-ਐਨਸੀਆਰ ਵਿੱਚ ਠੰਢ ਹੋਰ ਵੀ ਵਧੇਗੀ। ਇਸ ਦੌਰਾਨ ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਐਨਸੀਆਰ ਤੋਂ ਇਲਾਵਾ ਹੋਰ ਮੈਦਾਨੀ ਰਾਜਾਂ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਵਿੱਚ ਧੁੰਦ ਛਾਈ ਰਹੇਗੀ। ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਹੋ ਸਕਦਾ ਹੈ। 23 ਤੋਂ 26 ਦਸੰਬਰ ਦਰਮਿਆਨ ਹਲਕੀ ਤੋਂ ਦਰਮਿਆਨੀ ਧੁੰਦ ਰਹੇਗੀ। 26 ਅਤੇ 27 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ ਨੇ ਬੰਗਾਲ ਦੀ ਖਾੜੀ ਉੱਤੇ ਬਣੇ ਡੂੰਘੇ ਦਬਾਅ ਕਾਰਨ ਉੜੀਸਾ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਤਾਮਿਲਨਾਡੂ ਸਮੇਤ ਕਈ ਰਾਜਾਂ ਵਿੱਚ ਮੀਂਹ ਦੀ (weather update rainfall) ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਹੋਰ ਵਧ ਜਾਵੇਗੀ। ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਵਿੱਚ ਸਵੇਰੇ ਅਤੇ ਰਾਤ ਨੂੰ ਸੰਘਣੀ ਧੁੰਦ ਦੇ ਨਾਲ ਸਖ਼ਤ ਠੰਡ ਦੀ ਚਿਤਾਵਨੀ ਜਾਰੀ ਕੀਤੀ ਹੈ।
ਅਗਲੇ 24 ਘੰਟਿਆਂ ਵਿਚ ਤਾਪਮਾਨ
ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ, ਜਿਸ ਤੋਂ ਬਾਅਦ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। ਅਗਲੇ 4-5 ਦਿਨਾਂ ਦੌਰਾਨ ਪੱਛਮੀ ਅਤੇ ਪੂਰਬੀ ਭਾਰਤ (ਗੁਜਰਾਤ ਰਾਜ ਨੂੰ ਛੱਡ ਕੇ) ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਤਬਦੀਲੀ ਹੋਣ ਦੀ ਸੰਭਾਵਨਾ ਨਹੀਂ ਹੈ।
ਮੌਸਮ ਵਿਭਾਗ ਨੇ ਕਿਹਾ ਕਿ 23 ਤੋਂ 25 ਦਸੰਬਰ ਦੌਰਾਨ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਤੋਂ ਲੈ ਕੇ ਗੰਭੀਰ ਸੀਤ ਲਹਿਰ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਲੱਦਾਖ ਦੇ ਵੱਖ-ਵੱਖ ਇਲਾਕਿਆਂ ‘ਚ 23 ਤੋਂ 26 ਦਸੰਬਰ ਅਤੇ ਪੰਜਾਬ ਅਤੇ ਰਾਜਸਥਾਨ ‘ਚ 22 ਤੋਂ 27 ਦਸੰਬਰ ਨੂੰ ਸ਼ੀਤ ਲਹਿਰ ਦੀ ਸੰਭਾਵਨਾ ਹੈ।