ਉੱਤਰ ਪ੍ਰਦੇਸ਼ ਦੇ ਪੀਲੀਭੀਤ ‘ਚ ਸਥਾਨਕ ਪੁਲਿਸ ਤੇ ਪੰਜਾਬ ਪੁਲਿਸ ਦੀ ਇਕ ਸੰਯੁਕਤ ਟੀਮ ਨੇ ਸੋਮਵਾਰ ਤੜਕੇ ਇਕ ਮੁਕਾਬਲੇ ਤੋਂ ਬਾਅਦ ਗੁਰਦਾਸਪੁਰ (ਪੰਜਾਬ) ‘ਚ ਇਕ ਪੁਲਿਸ ਚੌਕੀ ‘ਤੇ ਬੰੰਬ ਸੁੱਟਣ ਦੀ ਘਟਨਾ ‘ਚ ਸ਼ਾਮਿਲ ਤਿੰਨ ਮੁਲਜ਼ਮਾਂ ਨੂੰ ਐਨਕਾਊਂਟਰ ‘ਚ ਢੇਰ ਕਰ ਦਿੱਤਾ ਹੈ।ਜਿਨ੍ਹਾਂ ਦੇ ਚਿਹਰੇ ਸਾਹਮਣੇ ਆਏ ਹਨ।ਮੁਲਜ਼ਮਾਂ ਦੀ ਪਛਾਣ ਗੁਰਵਿੰਦਰ (25), ਵਰਿੰਦਰ ਸਿੰਘ (23) ਤੇ ਜਸਨ ਪ੍ਰੀਤ ਸਿੰਘ ਉਰਫ ਪ੍ਰਤਾਪ ਸਿੰਘ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ।
ਦੱਸ ਦੇਈਏ ਕਿ ਇਨ੍ਹਾਂ ਤਿੰਨਾਂ ਅੱਤਵਾਦੀਆਂ ‘ਤੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਇਲਾਕੇ ‘ਚ ਬਖਸ਼ੀਵਾਲਾ ਪੁਲਿਸ ਚੌਂਕੀ ‘ਤੇ ਹਮਲਾ ਕਰਨ ਦਾ ਇਲਜ਼ਾਮ ਸੀ।ਪੁਲਿਸ ਨੇ ਇਸ ਮੁਕਾਬਲੇ ‘ਚ ਤਿੰਨੋਂ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ ਕੀਤੇ ਹਨ।ਇਨ੍ਹਾਂ ‘ਚ ਦੋ ਏਕੇ-47 ਰਾਈਫਲਾਂ, ਦੋ ਗਲਾਕ ਪਿਸਤੌਲ ਤੇ ਵੱਡੀ ਗਿਣਤੀ ‘ਚ ਕਾਰਤੂਸ ਸ਼ਾਮਿਲ ਹਨ।
ਪੁਲਿਸ ਦਾ ਕਹਿਣਾ ਹੈ ਕਿ ਤਿੰਨੋਂ ਅਪਰਾਧੀ ਗੋਲੀ ਲੱਗਣ ਕਾਰਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਤੇ ਉਨ੍ਹਾਂ ਕੋਲੋਂ ਕਈ ਹਥਿਆਰ ਬਰਾਮਦ ਕੀਤੇ ਗਏ।ਪੀਲੀਭੀਤ ਪੁਲਿਸ ਦੇ ਹਵਾਲੇ ਨਾਲ ਵਧੀਕ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਤੇ ਵਿਵਸਥਾ) ਅਮਿਤਾਭ ਯਸ਼ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਨੇ ਗੁਰਦਾਸਪੁਰ ਦੇ ਬਖਸ਼ੀਵਾਲਾ ਥਾਣੇ ‘ਚ ਗ੍ਰਨੇਡ ਸੁੱਟਣ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਤਿੰਨ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪੂਰਨਪੁਰ ਥਾਣਾ ਤੋਂ ਇਲਾਕੇ ‘ਚ ਮੁੱਠਭੇੜ ਸ਼ੁਰੂ ਹੋ ਗਈ ਤੇ ਇਸ ਦੌਰਾਨ ਪੁਲਿਸ ਦੀ ਗੋਲੀਬਾਰੀ ਕਾਰਨ ਤਿੰਨੋਂ ਮੁਲਜ਼ਮ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਸ ਕਾਰਨ ਇਨ੍ਹਾਂ ਦੀ ਮੌਤ ਹੋ ਗਈ।