ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਕਾਫੀ ਸਿਆਸਤ ਹੋ ਰਹੀ ਹੈ। ਚੋਣਾਂ ਦੇ ਮੌਸਮ ‘ਚ ਇਸ ਮਾਮਲੇ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਆਪਸ ‘ਚ ਲੜ ਰਹੀਆਂ ਹਨ।
ਉਧਰ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਤੀਂ ਇੱਕ ਟਵੀਟ ਰਾਹੀਂ ਇਸ ਮਾਮਲੇ ਨੂੰ ਹੋਰ ਹਵਾ ਦੇ ਦਿੱਤੀ ਹੈ। ਸੀਐਮ ਚਰਨਜੀਤ ਸਿੰਘ ਚੰਨੀ ਨੇ ਸਰਦਾਰ ਵੱਲਭ ਭਾਈ ਪਟੇਲ ਦੇ ਇੱਕ ਬਿਆਨ ਨੂੰ ਟਵੀਟ ਕਰਕੇ ਪੀਐਮ ਮੋਦੀ ਦਾ ਨਾਮ ਲਏ ਬਿਨਾਂ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ।
जिसे कर्त्तव्य से ज़्यादा जान की फ़िक्र हो, उसे भारत जैसे देश में बड़ी जिम्मेदारी नहीं लेनी चाहिए !
– सरदार वल्लभभाई पटेल pic.twitter.com/zefpEroVAF
— Charanjit S Channi (@CHARANJITCHANNI) January 7, 2022
ਸੀਐਮ ਚਰਨਜੀਤ ਸਿੰਘ ਚੰਨੀ ਨੇ ਇੱਕ ਟਵੀਟ ਵਿੱਚ ਸਰਦਾਰ ਪਟੇਲ ਦਾ ਹਵਾਲਾ ਦਿੰਦੇ ਹੋਏ ਲਿਖਿਆ, “ਕਿਸ ਨੂੰ ਡਿਊਟੀ ਨਾਲੋਂ ਜਾਨ ਦੀ ਪਰਵਾਹ ਹੈ, ਉਸਨੂੰ ਭਾਰਤ ਵਰਗੇ ਦੇਸ਼ ਵਿੱਚ ਵੱਡੀ ਜ਼ਿੰਮੇਵਾਰੀ ਨਹੀਂ ਲੈਣੀ ਚਾਹੀਦੀ – ਸਰਦਾਰ ਵੱਲਭ ਭਾਈ ਪਟੇਲ।”