ਇਨ੍ਹੀਂ ਦਿਨੀਂ ਕੇਂਦਰ ਸਰਕਾਰ ਸੋਸ਼ਲ ਮੀਡੀਆ ‘ਤੇ ਅਫਵਾਹਾਂ ਅਤੇ ਗਲਤ ਜਾਣਕਾਰੀ ਫੈਲਾਉਣ ਵਾਲੇ ਕਈ ਸੋਸ਼ਲ ਮੀਡੀਆ ਹੈਂਡਲਜ਼ ‘ਤੇ ਪਾਬੰਦੀ ਲਗਾ ਰਹੀ ਹੈ। ਜੇਕਰ ਤੁਸੀਂ ਵੀ ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ ਕਰਦੇ ਹੋ ਤਾਂ ਇਹ ਤੁਹਾਡੇ ਲਈ ਅਹਿਮ ਖ਼ਬਰ ਹੈ। ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਸ਼ਨੀਵਾਰ ਨੂੰ ਕਿਹਾ ਕਿ ਸਰਕਾਰ ਨੇ ਟਵਿੱਟਰ, ਯੂ-ਟਿਊਬ ਅਤੇ ਫੇਸਬੁੱਕ ‘ਤੇ “ਫਰਜ਼ੀ ਅਤੇ ਭੜਕਾਊ” ਸਮੱਗਰੀ ਪੋਸਟ ਕਰਨ ਵਾਲੇ ਕਈ ਸੋਸ਼ਲ ਮੀਡੀਆ ਖਾਤਿਆਂ ਨੂੰ ਬਲਾਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖਾਤਿਆਂ ਦੇ ਸੰਚਾਲਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।