Canada International Student News: ਹਰ ਕੋਈ ਨਵੇਂ ਜੀਵਨ ਦੀ ਉਮੀਦ ਲੈਕੇ ਅੱਗੇ ਦੀ ਸੋਚਦਾ ਹੈ ਅਤੇ ਭਾਰੀ ਗਿਣਤੀ ਵਿੱਚ ਪੰਜਾਬ ਵਾਸੀਆਂ ਨੇ ਕਨੇਡਾ ਨੂੰ ਆਪਣਾ ਸੁਪਨਿਆਂ ਦਾ ਦੇਸ਼ ਬਣਾਇਆ ਹੋਇਆ ਹੈ ਪਰ ਜੇਕਰ ਤੁਸੀਂ ਵੀ ਕੈਨੇਡਾ ਜਾਨ ਵਾਰੇ ਸੋਚ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ।
ਦੱਸ ਦੇਈਏ ਕਿ ਜਸਟਿਨ ਟਰੂਡੋ ਨੇ ਆਪਣੇ ਪਦ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦਾ ਵੱਡਾ ਅਸਰ ਜਿੱਥੇ ਕੈਨੇਡਾ ਸਰਕਾਰ ‘ਤੇ ਹੋਇਆ ਪਰ ਉਸ ਤੋਂ ਕੀਤੇ ਜ਼ਿਆਦਾ ਇਸ ਦਾ ਅਸਰ ਪੰਜਾਬੀ ਵਿਦਿਆਰਥੀਆਂ ‘ਤੇ ਹੋ ਰਿਹਾ ਹੈ।
ਇਸ ਕਾਰਨ 5 ਲੱਖ ਪਰਵਾਸੀ ਵਿਦਿਆਰਥੀ ਪ੍ਰਭਾਵਿਤ ਹੋ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਵਿਦਿਆਰਥੀ ਅੱਧ ਵਿਚਕਾਰ ਲਟਕ ਗਏ ਹਨ। ਦੱਸ ਦੇਈਏ ਕਿ ਟਰੂਡੋ ਸਰਕਾਰ ਨੇ ਸਟੱਡੀ ਪਰਮਿਟਾਂ ਅਤੇ PR ਨਾਮਜ਼ਦਗੀਆਂ ਦੀ ਗਿਣਤੀ ਸੀਮਤ ਕਰ ਦਿੱਤੀ ਸੀ ਅਤੇ ਕਈ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਸੀ, ਜਿਨ੍ਹਾਂ ਵਿੱਚ LMIA ਵੀ ਸ਼ਾਮਲ ਹੈ, ਜਿਸ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਬਹੁਤ ਪ੍ਰਭਾਵਿਤ ਕੀਤਾ। ਇਸ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਪੰਜਾਬੀ ਮੂਲ ਦੇ ਨੌਜਵਾਨ ਹੋਏ ਹਨ।
ਤਾਜਾ ਰਿਪੋਰਟ ਅਨੁਸਾਰ ਪੰਜਾਬੀ ਨੌਜਵਾਨਾਂ ਕੋਲ ਸਿਰਫ਼ ਦੋ ਹੀ ਵਿਕਲਪ ਹਨ, ਜਾਂ ਤਾਂ ਉਹ ਕੈਨੇਡਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਲੁਕ ਕੇ ਆਪਣੀ ਜ਼ਿੰਦਗੀ ਬਤੀਤ ਕਰਨ ਜਾਂ ਕੈਨੇਡਾ ਛੱਡ ਕੇ ਭਾਰਤ ਆ ਜਾਣ।
ਕੁਝ ਨੌਜਵਾਨ ਕੈਨੇਡਾ ਤੋਂ ਅਮਰੀਕਾ ਜਾਣ ਲੱਗ ਪਏ ਹਨ। ਇੱਕ ਸਾਲ ਵਿੱਚ, 46,000 ਤੋਂ ਵੱਧ ਨੌਜਵਾਨ ਕੈਨੇਡਾ ਤੋਂ ਅਮਰੀਕਾ ਦੀ ਸਰਹੱਦ ਪਾਰ ਕਰਦੇ ਫੜੇ ਗਏ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ।
ਕੈਨੇਡਾ ਭਰ ਦੇ ਵੱਖ-ਵੱਖ ਸੂਬਿਆਂ, ਜਿਵੇਂ ਕਿ ਪ੍ਰਿੰਸ ਐਡਵਰਡ ਆਈਲੈਂਡ, ਓਨਟਾਰੀਓ, ਮੈਨੀਟੋਬਾ ਅਤੇ ਬ੍ਰਿਟਿਸ਼ ਕੋਲੰਬੀਆ ਵਿੱਚ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।
ਜਾਣਕਾਰੀ ਅਨੁਸਾਰ ਇਹ ਵੀ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੁਸ਼ਕਿਲਾਂ ਹੋਰ ਵੀ ਵੱਧ ਸਕਦੀਆਂ ਹਨ ਕਿਉਂਕਿ ਇਸ ਸਾਲ ਵਰਕ ਪਰਮਿਟਾਂ ਦੀ ਗਿਣਤੀ ਵਿੱਚ 35 ਫੀਸਦੀ ਗਿਰਾਵਟ ਦੇਖੀ ਜਾ ਸਕਦੀ ਹੈ।
ਕੈਨੇਡਾ ਵਿੱਚ ਵਿਦਿਆਰਥੀਆਂ ਲਈ ਅੱਗੇ ਆਉਣ ਵਾਲੇ ਦਿਨ ਕਾਫੀ ਮੁਸ਼ਕਿਲ ਭਰੇ ਹੋ ਸਕਦੇ ਹਨ ਕਿਉਂਕਿ ਪਹਿਲਾਂ ਤੋਂ ਹੀ ਬਹੁਤ ਫਾਈਲਾਂ ਅੱਧ ਵਿਚਕਾਰ ਲਟਕੀਆਂ ਪਈਆਂ ਹਨ।