Big Breaking: ਤਾਰਨ ਤਾਰਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਗਿਆ ਕਿ ਤਾਰਨ ਤਾਰਨ ਦੇ ਕਸਬਾ ਹਰੀਕੇ ਵਿਖੇ ਇੱਕ ਆੜਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਕਤਲ ਦੀ ਵਜ੍ਹਾ ਹਾਲੇ ਤੱਕ ਸਾਹਮਣੇ ਨਹੀਂ ਆਈ ਹੈ ਪਰ ਜਾਣਕਰੀ ਮੁਤਾਬਿਕ ਦੱਸਿਆ ਗਿਆ ਹੈ ਕਿ ਆੜ੍ਹਤੀ ਘਰ ਦੇ ਬਾਹਰ ਖੜਾ ਸੀ ਅਤੇ 2 ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋਕੇ ਆਏ ਅਤੇ ਵਿਅਕਤੀ ਨੂੰ ਗੋਲੀਆਂ ਮਾਰ ਦਿੱਤੀਆਂ ਜਿਸ ਤੋਂ ਬਾਅਦ ਆੜ੍ਹਤੀ ਦੀ ਮੌਕੇ ਤੇ ਮੌਤ ਹੋ ਗਈ।
ਜਾਣਕਾਰੀ ਮੁਤਾਬਿਕ ਆੜਤੀ ਦਾ ਨਾਮ ਰਾਮ ਗੋਪਾਲ ਦਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।