ਜਲਾਲਾਬਾਦ ਵਿੱਚ ਲਗਾਤਾਰ ਹੋ ਰਹੀਆਂ ਪੈਟਰੋਲ ਪੰਪ ਦੀਆਂ ਲੁੱਟਾਂ ਤੋਂ ਬਾਅਦ ਪ੍ਰਸਾਸ਼ਨ ਵੱਲੋਂ ਕੋਈ ਵੀ ਕਾਰਵਾਈ ਨਾ ਹੋਣ ਤੇ ਪੈਟਰੋਲ ਪੰਪ ਮਾਲਕਾਂ ਵੱਲੋਂ 16 ਜਨਵਰੀ ਨੂੰ ਪੈਟਰੋਲ ਪੰਪਾਂ ਦੀ ਹੜਤਾਲ ਕਰਨ ਦਾ ਫੈਸਲਾ ਲਿਆ ਹੈ।
ਜਾਣਕਾਰੀ ਅਨੁਸਾਰ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਖਪ੍ਰੀਤ ਖੁਰਾਣਾ ਦੇ ਅਨੁਸਾਰ, ਲੁਟੇਰਿਆਂ ਨੇ 23 ਦਸੰਬਰ ਦੀ ਰਾਤ ਨੂੰ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ 6 ਕਿਲੋਮੀਟਰ ਦੇ ਘੇਰੇ ਵਿੱਚ ਸਥਿਤ ਤਿੰਨ ਪੈਟਰੋਲ ਪੰਪਾਂ ‘ਤੇ ਇੱਕ ਘੰਟੇ ਦੇ ਅੰਦਰ-ਅੰਦਰ ਵਾਰਦਾਤਾਂ ਨੂੰ ਅੰਜਾਮ ਦਿੱਤਾ।
ਲੁਟੇਰਿਆਂ ਨੇ ਕਰਮਚਾਰੀਆਂ ਤੋਂ 42 ਹਜ਼ਾਰ ਰੁਪਏ ਦੇ ਫੋਨ ਅਤੇ ਨਕਦੀ ਲੁੱਟ ਲਈ। ਇੰਨਾ ਹੀ ਨਹੀਂ, ਮੁਲਜ਼ਮ ਤਿੰਨੋਂ ਪੰਪਾਂ ਦੇ ਸੀਸੀਟੀਵੀ ਕੈਮਰੇ ਅਤੇ ਡੀਵੀਆਰ ਵੀ ਖੋਹ ਕੇ ਲੈ ਗਏ। ਪੁਲਿਸ ਨੇ ਮਾਮਲਾ ਦਰਜ ਕਰ ਲਿਆ, ਪਰ ਲਗਭਗ 20 ਦਿਨ ਬੀਤ ਜਾਣ ਤੋਂ ਬਾਅਦ ਵੀ ਦੋਸ਼ੀ ਬਾਰੇ ਕੋਈ ਸੁਰਾਗ ਨਹੀਂ ਮਿਲਿਆ। ਐਸੋਸੀਏਸ਼ਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਹੜਤਾਲ ਦੌਰਾਨ, ਐਮਰਜੈਂਸੀ ਦੀ ਸਥਿਤੀ ਵਿੱਚ ਸਿਰਫ਼ ਐਂਬੂਲੈਂਸਾਂ ਨੂੰ ਪੈਟਰੋਲ ਦਿੱਤਾ ਜਾਵੇਗਾ। ਜਲਾਲ ਅਬਾਦ ਦੇ ਡੀਐਸਪੀ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਮੁਲਜ਼ਮਾਂ ਦੀ ਭਾਲ ਲਈ ਭੇਜੀ ਗਈ ਪੁਲਿਸ ਟੀਮ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਕਾਰਵਾਈ ਵਿੱਚ ਦੇਰੀ ਹੋਈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।