Farmer’s Protest: ਪੰਜਾਬ ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ ਤੇ ਉਹਨਾਂ ਦੀ ਸਿਹਤ ਦਿਨ ਬ ਦਿਨ ਵਿਗੜਦੀ ਜਾ ਰਹੀ ਹੈ। ਡਾਕਟਰਾਂ ਵੱਲੋਂ ਉਹਨਾਂ ਦੀ ਸਿਹਤ ਵਿੱਚ ਕੋਈ ਖਾਸ ਸੁਧਾਰ ਨਹੀਂ ਦੱਸਿਆ ਗਿਆ ਹੈ। ਡੱਲੇਵਾਲ ਨੂੰ ਪਾਣੀ ਪੀਣ ਵਿੱਚ ਮੁਸ਼ਕਲ ਆ ਰਹੀ ਹੈ। ਉਹ ਜੋ ਵੀ ਪਾਣੀ ਪੀਂਦਾ ਹੈ, ਉਹ ਤੁਰੰਤ ਉਲਟੀਆਂ ਰਾਹੀਂ ਬਾਹਰ ਆ ਜਾਂਦਾ ਹੈ। ਮੰਗਲਵਾਰ ਨੂੰ ਪਟਿਆਲਾ ਤੋਂ ਸਰਕਾਰੀ ਡਾਕਟਰਾਂ ਦੀ ਇੱਕ ਟੀਮ ਨੇ ਡੱਲੇਵਾਲ ਦੀ ਜਾਂਚ ਕੀਤੀ ਸੀ।
ਇਸ ਦੇ ਨਾਲ ਹੀ ਕੱਲ ਖਬਰ ਆਈ ਸੀ ਕਿ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਅੱਜ 111 ਕਿਸਾਨ ਹੋਰ ਮਰਨ ਵਰਤ ਤੇ ਬੈਠਣ ਜਾ ਰਹੇ ਹਨ। ਜਾਣਕਾਰੀ ਅਨੁਸਾਰ 111 ਕਿਸਬ ਕਾਲੇ ਕਪੜੇ ਪਾਕੇ ਸ਼ਾਂਤੀ ਪੂਰਵਕ ਆਪਣੀ ਭੁੱਖ ਹੜਤਾਲ ਸ਼ੁਰੂ ਕਰਨਗੇ।
ਦੱਸ ਦੇਈਏ ਕਿ ਇਸ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ। ਪੰਜਾਬ ਭਾਜਪਾ ਅੱਜ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਕਰੇਗੀ ਜਿਸ ਵਿੱਚ ਫਸਲਾਂ ਅਤੇ ਹੋਰ ਕਿਸਾਨਾਂ ਦੇ ਮੁੱਦਿਆਂ ‘ਤੇ ਐਮਐਸਪੀ ਗਾਰੰਟੀ ਕਾਨੂੰਨ ‘ਤੇ ਰਣਨੀਤੀ ਤਿਆਰ ਕੀਤੀ ਜਾਵੇਗੀ।