Farmer’s protest News: ਪੰਜਾਬ ਹਰਿਆਣਾ ਦੇ ਖਨੌਰੀ ਬਾਰਡਰ ਤੇ ਹੋ ਰਹੇ ਕਿਸਾਨ ਅੰਦੋਲਨ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਾਰਡਰ ਤੇ ਮਰਨ ਵਰਤ ਤੇ ਬੈਠੇ 121 ਕਿਸਾਨ ਆਪਣਾ ਮਰਨ ਵਰਤ ਖਤਮ ਕਰ ਰਹੇ ਹਨ। ਦੱਸ ਦੇਈਏ ਕਿ ਸਿਰਫ ਜਗਜੀਤ ਸਿੰਘ ਡੱਲੇਵਾਲ ਹੀ ਆਪਣਾ ਮਰਨ ਵਰਤ ਜਾਰੀ ਰੱਖਣਗੇ।
ਇਸ ਦੇ ਨਾਲ ਹੀ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਇਲਾਜ ਕਰਵਾਉਣ ਲਈ ਵੀ ਹਾਂ ਕਰ ਦਿੱਤੀ ਹੈ। ਜਗਜੀਤ ਸਿੰਘ ਡੱਲੇਵਾਲ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਨੂੰ ਗੁਲੂਕੋਜ ਡਰਿਪ ਵੀ ਬਾਰਡਰ ਤੇ ਹੀ ਚੜਾ ਦਿੱਤਾ ਹੈ। ਕਿਸਾਨਾਂ ਦੇ ਮਰਨ ਵਰਤ ਖੋਲਣ ਦਾ ਫੈਸਲਾ ਵੀ ਜਗਜੀਤ ਸਿੰਘ ਡੱਲੇਵਾਲ ਦੇ ਇਲਾਜ ਲਈ ਰਾਜੀ ਹੋਣ ਤੋਂ ਬਾਅਦ ਲਿਆ ਗਿਆ ਹੈ।
ਜਾਣਕਾਰੀ ਮੁਤਾਬਿਕ ਕਿਸਾਨ ਆਪਣਾ ਮਰਨ ਵਰਤ ਖੋਲਣ ਤੋਂ ਪਹਿਲਾਂ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਮੁਲਾਕਾਤ ਕਰਨਗੇ। ਬਾਅਦ ਵਿੱਚ ਆਪਣਾ ਵਰਤ ਖੋਲਣਗੇ।