ਲੁਧਿਆਣੇ ਤੋਂ ਦੋ ਹਵਾਲਾਤੀਆਂ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਇਹਨਾਂ ਹਵਾਲਾਤੀਆਂ ਨੂੰ ਮੈਡੀਕਲ ਕਰਵਾਉਣ ਦੇ ਲਈ ਸਿਵਲ ਹਸਪਤਾਲ ਲੈ ਕੇ ਪਹੁੰਚੀ ਤਾਂ ਪੁਲਿਸ ਨੂੰ ਧੱਕਾ ਦੇ ਕੇ ਇਹ ਦੋਵੇਂ ਹਵਾਲਾਤੀ ਫਰਾਰ ਹੋ ਗਏ।
ਜਾਣਕਾਰੀ ਅਨੁਸਾਰ ਇਹਨਾਂ ਦੋ ਹਵਾਲਾਤੀਆਂ ਦੀ ਲਵਪ੍ਰੀਤ ਅਤੇ ਕਰਮਵੀਰ ਵਜੋਂ ਪਹਿਚਾਣ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਖ-ਵੱਖ ਟੀਮਾਂ ਬਣਾ ਕੇ ਇਹਨਾਂ ਹਵਾਲਾਤੀਆਂ ਦੀ ਤਲਾਸ਼ ਕਰ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨੌਜਵਾਨਾਂ ਦੇ ਵੱਲੋਂ ਲੁੱਟਾਂ ਖੋਹਾਂ ਕੀਤੀਆਂ ਜਾ ਰਹੀਆਂ ਹਨ ਛਾਣਬੀਨ ਕਰਨ ਤੇ ਇਨਾਂ ਦੋਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਜਦੋਂ ਪੁਲਿਸ ਇਹਨਾਂ ਨੂੰ ਮੈਡੀਕਲ ਕਰਵਾਉਣ ਸਿਵਲ ਹਸਪਤਾਲ ਲੈ ਕੇ ਜਾਂਦੀ ਹੈ ਤਾਂ ਪੁਲਿਸ ਨੂੰ ਧੱਕਾ ਦੇ ਕੇ ਦੋਵੇਂ ਫਰਾਰ ਹੋ ਜਾਂਦੇ ਹਨ।
ਦੱਸ ਦੇਈਏ ਕਿ ਲਵਪ੍ਰੀਤ ਅਤੇ ਕਰਮਵੀਰ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਵਿੱਚ ਸਾਰੀ ਟੀਮ ਪਹੁੰਚੀ ਹੋਈ ਸੀ ਜਦੋਂ ਇਹਨਾਂ ਦੋਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਪੁਲਿਸ ਮੁਲਾਜ਼ਮ ਇਹਨਾਂ ਨੂੰ ਗੱਡੀ ਦੇ ਵਿੱਚ ਬਿਠਾਉਣ ਲੱਗੇ ਤਾਂ ਇਹ ਉਨਾਂ ਨੂੰ ਧੱਕਾ ਦੇ ਕੇ ਭੱਜ ਨਿਕਲੇ ਉੱਥੇ ਮੌਜੂਦ ਪੁਲਿਸ ਮੁਲਾਜ਼ਮਾਂ ਵੱਲੋਂ ਇਹਨਾਂ ਨੂੰ ਫੜਨ ਦੀ ਵੀ ਕੋਸ਼ਿਸ਼ ਕੀਤੀ ਗਈ ਲੇਕਿਨ ਇਹ ਹੱਥ ਨਹੀਂ ਆਏ।