ਮਾਨਸਾ ਤੋਂ ਇੱਕ ਖਬਰ ਸਹਿਮੇਂ ਆ ਰਹੀ ਹੈ ਜਿਸ ਵਿਚ ਦੱਸਿਆ ਗਿਆ ਕਿ ਅੱਜ ਸਵੇਰੇ 4 ਵਜੇ ਮਾਨਸਾ ਵਿੱਚ ਇੱਕ ਭਾਂਡਿਆਂ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਦੁਕਾਨ ਦੇ ਮਾਲਕ ਸਤਪਾਲ ਨੂੰ ਸੂਚਿਤ ਕੀਤਾ ਗਿਆ ਅਤੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਫਾਇਰ ਬ੍ਰਿਗੇਡ ਅਤੇ ਸਥਾਨਕ ਲੋਕਾਂ ਦੀ ਮਿਹਨਤ ਨਾਲ ਅੱਗ ‘ਤੇ ਕਾਬੂ ਪਾਇਆ ਗਿਆ।
ਜਾਣਕਾਰੀ ਅਨੁਸਾਰ ਇਹ ਘਟਨਾ ਗੁਰਦੁਆਰਾ ਚੌਕ ‘ਤੇ ਸਥਿਤ ਬਾਲਾਜੀ ਭਾਂਡਿਆਂ ਦੀ ਦੁਕਾਨ ‘ਤੇ ਵਾਪਰੀ। ਦੁਕਾਨ ਦੇ ਮਾਲਕ ਸਤਪਾਲ ਨੇ ਦੱਸਿਆ ਕਿ ਜਦੋਂ ਉਹ ਦੁਕਾਨ ‘ਤੇ ਪਹੁੰਚਿਆ ਤਾਂ ਪੂਰੀ ਦੁਕਾਨ ਅੱਗ ਦੀ ਲਪੇਟ ਵਿੱਚ ਸੀ। ਦੁਕਾਨ ਵਿੱਚ ਰੱਖੇ ਭਾਂਡੇ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ।
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸਤਪਾਲ ਨੇ ਦੱਸਿਆ ਕਿ ਉਹ ਇੱਕ ਛੋਟਾ ਦੁਕਾਨਦਾਰ ਹੈ ਅਤੇ ਉਸਦਾ ਪੂਰਾ ਪਰਿਵਾਰ ਇਸ ਦੁਕਾਨ ‘ਤੇ ਨਿਰਭਰ ਸੀ। ਅੱਗ ਲੱਗਣ ਨਾਲ ਉਨ੍ਹਾਂ ਦਾ ਰੁਜ਼ਗਾਰ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਇਸ ਦੇ ਨਾਲ ਹੀ ਦੱਸ ਦੇਈਏ ਕਿ ਦੁਕਾਨ ਦੇ ਮਲਿਕ ਸਤਪਾਤਲ ਸਿੰਘ ਨੇ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ। ਕਿਉਂਕਿ ਦੁਕਾਨਦਾਰ ਨੇ ਦੱਸਿਆ ਕਿ ਦੁਕਾਨ ਵਿੱਚ ਉਸਦਾ ਲੱਖਾਂ ਦਾ ਸਮਾਂ ਸੜ ਕਿ ਸਵਾਹ ਹੋ ਗਿਆ ਹੈ।