ਆਮ ਆਦਮੀ ਪਾਰਟੀ ਆਗੂ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਕਰਦਿਆਂ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦਾ ਸਵਾਗਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 10 ਮਾਰਚ ਨੂੰ ਆਮ ਆਦਮੀ ਪਾਰਟੀ ਦੀ ਇਕ ਮਜ਼ਬੂਤ ਸਰਕਾਰ ਆਵੇਗੀ, ਜਿਸ ਤੋਂ ਬਾਅਦ ਲੋਕਾਂ ਨੂੰ ਕਿਸੇ ਤਰ੍ਹਾਂ ਦਾ ਧਰਨਾ ਜਾਂ ਪ੍ਰਦਰਸ਼ਨ ਕਰਨ ਦੀ ਜ਼ਰੂਰਤ ਨਹੀਂ ਪਵੇਗੀ ਅਤੇ ਨਾ ਹੀ ਕਿਸੇ ਵਿਅਕਤੀ ਨੂੰ ਦਵਾਈ ਜਾਂ ਡਾਕਟਰ ਦੀ ਕਮੀ ਕਾਰਨ ਆਪਣੀ ਜਾਨ ਗੁਆਉਣੀ ਪਵੇਗੀ। ਉਨ੍ਹਾਂ ਕਿਹਾ ਕਿ ਅਸੀਂ ਡੋਰ-ਟੂ-ਡੋਰ ਅਤੇ ਸੋਸ਼ਲ ਮੀਡੀਆ ਰਾਹੀਂ ਪ੍ਰਚਾਰ ਕਰਨ ਵਿੱਚ ਮਾਹਰ ਹਾਂ। ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਵਿਦੇਸ਼ਾਂ ਦੀ ਤਰਜ ‘ਤੇ ਆਹਮੋਂ-ਸਾਹਮਣੇ ਬੈਠ ਕੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ।