ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਰਕਮ 86583 ਵਿਦਿਆਰਥੀਆਂ ਲਈ ਹੈ। ਇਸ ਰਕਮ ਦਾ ਪ੍ਰਬੰਧ ਸਰਕਾਰ ਨੇ ਵਿੱਤੀ ਸਾਲ 2024-25 ਦੇ ਬਜਟ ਵਿੱਚ ਕੀਤਾ ਸੀ। ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਬਹੁਤ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਿੱਖਿਆ ਪੂਰੀ ਕਰਨ ਵਿੱਚ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦੀ ਹੀ ਭੁਗਤਾਨ ਕਰ ਦਿੱਤਾ ਜਾਵੇਗਾ।
ਇਸ ਰਕਮ ਦੇ ਜਾਰੀ ਹੋਣ ਨਾਲ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਵੇਗਾ। ਵਿੱਤੀ ਸਹਾਇਤਾ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਂਦੀ ਹੈ।