Deport From US News Update: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ ਤੋਂ ਬਾਅਦ ਅਮਰੀਕਾ ਸਰਕਾਰ ਲਗਾਤਾਰ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਿਲ ਹੋਏ ਲੋਕਾਂ ਨੂੰ ਦੇਸ਼ ਨਿਕਲ ਦੇ ਰਹੀ ਹੈ। ਇਸ ਹੀ ਪ੍ਰਕਿਰਿਆ ਦੇ ਵਿੱਚ ਹੁਣ ਤੱਕ ਅਮਰੀਕਾ ਵੱਲੋਂ 375 ਭਾਰਤੀ ਲੋਕ ਜੋ ਗੈਰ ਕਾਨੂੰਨੀ ਤਰੀਕੇ ਨਾਲ ਬਾਰਡਰ ਪਾਰ ਕਰਕੇ ਅਮਰੀਕਾ ਵਿੱਚ ਦਾਖਿਲ ਹੋਏ ਸਨ ਉਹਨਾਂ ਨੂੰ ਅਮਰੀਕੀ ਜਹਾਜ ਵਿੱਚ ਭਾਰਤ ਡਿਪੋਰਟ ਕੀਤਾ ਗਿਆ ਹੈ।
ਜਾਣਕਰੀ ਅਨੁਸਾਰ ਹੁਣ ਦੱਸਿਆ ਗਿਆ ਹੈ ਕਿ ਅਮਰੀਕਾ ਤੋਂ ਤੀਜਾ ਬੈਚ ਵੀ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚ ਚੁੱਕਿਆ ਹੈ। ਦੱਸ ਦੇਈਏ ਕਿ ਭਾਰਤੀਆਂ ਦਾ ਇਹ ਤੀਜਾ ਬੈਚ 16 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਅਮਰੀਕੀ ਹਵਾਈ ਸੈਨਾ ਦੇ C -17 A GALOBAL MASTER PLANE ਵਿੱਚ 112 ਲੋਕ ਪਹੁੰਚ ਚੁੱਕੇ ਹਨ। ਇਨ੍ਹਾਂ ਵਿੱਚ ਹਰਿਆਣਾ ਦੇ 44 ਅਤੇ ਪੰਜਾਬ ਦੇ 33 ਲੋਕ ਸ਼ਾਮਲ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਲਗਭਗ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ, ਇਹ ਲੋਕ ਹਵਾਈ ਅੱਡੇ ਤੋਂ ਬਾਹਰ ਆ ਗਏ। ਪੁਲਿਸ ਅਧਿਕਾਰੀ ਹਰਿਆਣਾ ਦੇ ਲੋਕਾਂ ਲਈ ਇੱਕ ਵੋਲਵੋ ਬੱਸ ਲੈ ਕੇ ਪਹੁੰਚੇ।
ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਵੀ ਹਵਾਈ ਅੱਡੇ ‘ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਸਾਰੇ ਲੋਕ ਸਰੀਰਕ ਤੌਰ ‘ਤੇ ਤੰਦਰੁਸਤ ਹਨ। ਦੇਸ਼ ਨਿਕਾਲਾ ਦਿੱਤੇ ਗਏ ਲੋਕਾਂ ਵਿੱਚ ਕੁਝ ਬੱਚੇ ਵੀ ਸ਼ਾਮਲ ਹਨ। ਬੱਚਿਆਂ ਨੂੰ ਦੁੱਧ ਅਤੇ ਡਾਇਪਰ ਦਿੱਤੇ ਗਏ।
ਦੱਸਿਆ ਜਾ ਰਿਹਾ ਹੈ ਕਿ ਦੇਸ਼ ਦੇ 18 ਹਜ਼ਾਰ ਲੋਕਾਂ ਨੂੰ ਭਾਰਤ ਭੇਜਿਆ ਜਾਵੇਗਾ, ਜਿਨ੍ਹਾਂ ਵਿੱਚੋਂ ਲਗਭਗ 5 ਹਜ਼ਾਰ ਲੋਕ ਹਰਿਆਣਾ ਦੇ ਹਨ। ਹੁਣ ਤੱਕ ਕੁੱਲ 335 ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ।