ਅੰਮ੍ਰਿਤਸਰ ਵਿੱਚ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ ਅਤੇ ਚੋਰਾਂ ਵੱਲੋਂ ਹੁਣ ਤਾਂ ਸਾਰੀਆਂ ਹੱਦਾਂ ਟੱਪ ਕੇ ਸਿੱਖਿਆ ਦੇ ਮੰਦਰ ਸਕੂਲ ਦੇ ਵਿੱਚ ਅਤੇ ਗੁਰਦੁਆਰਾ ਸਾਹਿਬ ਦੇ ਵਿੱਚ ਵੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਤਹਿਸੀਲ ਅਜਨਾਲਾ ਨੇੜਲੇ ਪਿੰਡ ਲੱਖੂਵਾਲ ਦਾ ਹੈ ਜਿੱਥੇ ਕਿ ਚੋਰਾਂ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪਿੰਡ ਲੱਖੋਵਾਲ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਸਕੂਲ ਪਹੁੰਚੇ ਤਾਂ ਦੇਖਿਆ ਕਿ ਸਕੂਲ ਦੇ ਅੰਦਰ ਕੰਪਿਊਟਰ ਲੈਬ ਦੇ ਜੰਦਰੇ ਟੁੱਟੇ ਹਨ ਅਤੇ ਚੋਰਾਂ ਵੱਲੋਂ ਸਕੂਲ ਦੇ ਅੰਦਰ ਕੰਪਿਊਟਰ ਅਤੇ ਹੋਰ ਕੀਮਤੀ ਸਮਾਨ ਚੋਰੀ ਕੀਤਾ ਗਿਆ ਹੈ।
ਉਹਨਾਂ ਕਿਹਾ ਹਜੇ ਤੱਕ ਚੋਰਾਂ ਦੀ ਕਿਸੇ ਵੀ ਤਰੀਕੇ ਦੀ ਕੋਈ ਪਹਿਚਾਣ ਨਹੀਂ ਹੋ ਪਾਈ ਅਤੇ ਅਸੀਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਜਲਦ ਤੋਂ ਜਲਦ ਇਹਨਾਂ ਚੋਰਾਂ ਨੂੰ ਟਰੇਸ ਕਰਕੇ ਉਹਨਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਸਕੂਲ ਦੇ ਵਿੱਚ ਇੱਕ ਚੌਂਕੀਦਾਰ ਦਾ ਵੀ ਉਪਲਬਧ ਕਰਵਾਇਆ ਗਿਆ ਸੀ ਲੇਕਿਨ ਉਹ ਚੌਂਕੀਦਾਰ ਵੀ ਮੌਕੇ ਤੇ ਮੌਜੂਦ ਨਹੀਂ ਸੀ।
ਦੂਜੇ ਪਾਸੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਵਿੱਚ ਵੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਵਿੱਚੋਂ ਪੈਸੇ ਚੋਰੀ ਕੀਤੇ ਗਏ ਅਤੇ ਇੱਥੋਂ ਤੱਕ ਕਿ ਚੋਰਾਂ ਵੱਲੋਂ ਅਣਵੇਟਰ ਵੀ ਚੋਰੀ ਕਰ ਲਿੱਤਾ ਗਿਆ ਜਿਸ ਸਬੰਧੀ ਗੁਰਦੁਆਰਾ ਪ੍ਰਬੰਧਕਾਂ ਨੇ ਦੱਸਿਆ ਕਿ ਚੋਰਾਂ ਵੱਲੋਂ ਗੁਰਦੁਆਰਾ ਸਾਹਿਬ ਤੇ ਅੰਦਰ ਚੋਰੀ ਕੀਤੀ ਗਈ ਹੈ ਅਤੇ ਗੁਰਦੁਆਰਾ ਸਾਹਿਬ ਦੇ ਅੰਦਰ ਲੱਗੇ ਕੈਮਰੇ ਚੋਰੀ ਕੀਤੇ ਗਏ ਹਨ ਗੁਰਦੁਆਰਾ ਸਾਹਿਬ ਦੇ ਅੰਦਰੋਂ ਇਨਵੇਟਰ ਚੋਰੀ ਕੀਤਾ ਗਿਆ ਹੈ ਅਤੇ ਗੁਰਦੁਆਰਾ ਸਾਹਿਬ ਦੀ ਗੋਲਕ ਨਾਲ ਛੇੜਛਾੜ ਕਰਕੇ ਉਹਦੇ ਵਿੱਚੋਂ ਵੀ ਪੈਸੇ ਕੱਢੇ ਗਏ ਹਨ ਅਤੇ ਇਸ ਦੇ ਨਾਲ ਹੀ ਉਹਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਏ।