ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਖਬਰ ਆ ਰਹੀ ਹੈ ਜਿਥੇ ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਦੇ ਜ਼ੀਰਾ ਸ਼ਹਿਰ ਵਿੱਚ, ਮੋਟਰਸਾਈਕਲ ‘ਤੇ ਸਵਾਰ ਦੋ ਨਕਾਬਪੋਸ਼ ਹਥਿਆਰਬੰਦ ਹਮਲਾਵਰਾਂ ਨੇ ਇੱਕ ਮਸ਼ਹੂਰ ਜਵੈਲਰਜ਼ ਦੀ ਦੁਕਾਨ, ਜੋ ਕਿ ਕਾਂਡਾ ਜਵੈਲਰਜ਼ ਨਾਮ ਨਾਲ ਜਾਣੀ ਜਾਂਦੀ ਹੈ ‘ਤੇ ਗੋਲੀਆਂ ਚਲਾ ਦਿੱਤੀਆਂ।
ਦਿਨ-ਦਿਹਾੜੇ ਦੁਕਾਨ ਖੁੱਲ੍ਹਦੇ ਹੀ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਕਿਹਾ ਗਿਆ ਕਿ ਦੁਕਾਨਦਾਰ ਦੁਕਾਨ ਖੋਲ੍ਹ ਹੀ ਰਿਹਾ ਸੀ ਕਿ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਉੱਥੋਂ ਭੱਜ ਗਏ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ, ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਨੇੜਲੇ CCTV ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰ ਵੱਲੋਂ ਚਲਾਈ ਗਈ ਗੋਲੀ ਦੁਕਾਨ ਦੇ ਸ਼ੀਸ਼ੇ ‘ਤੇ ਲੱਗੀ ਹੈ।
ਜ਼ਿਕਰਯੋਗ ਹੈ ਕਿ ਇਸ ਦੁਕਾਨ ਤੋਂ ਕੁਝ ਦੂਰੀ ‘ਤੇ ਇੱਕ ਪੁਲਿਸ ਥਾਣਾ ਹੈ ਅਤੇ ਇਨ੍ਹਾਂ ਨਕਾਬਪੋਸ਼ ਹਥਿਆਰਬੰਦ ਹਮਲਾਵਰਾਂ ਦਾ ਹੌਸਲਾ ਇੰਨਾ ਜ਼ਿਆਦਾ ਹੋ ਗਿਆ ਹੈ ਕਿ ਉਨ੍ਹਾਂ ਨੇ ਦਿਨ-ਦਿਹਾੜੇ ਇਸ ਅਪਰਾਧ ਨੂੰ ਅੰਜਾਮ ਦਿੱਤਾ ਅਤੇ ਉੱਥੋਂ ਭੱਜ ਗਏ।