ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਵੱਲੋਂ ਨਸ਼ਾ ਤੱਸਕਰਾ ਖਿਲਾਫ ਚਲਾਈ ਗਈ ਮੁਹਿੰਮ ਤਹਿਤ SSP ਅਜੈ ਗਾਂਧੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਮੋਗਾ ਪੁਲਿਸ ਨੇ ਨਾਕਾ ਬੰਦੀ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਕੋਟਕਪੂਰਾ ਬਾਈਪਾਸ ਤੋਂ 200 ਗ੍ਰਾਮ ਹੈਰੋਇਨ ਅਤੇ ਇੱਕ ਕਾਰ ਨਾਲ ਗਿਰਫਤਾਰ ਕੀਤਾ। ਉਹਨਾਂ ਤੇ ਥਾਣਾ ਸਿਟੀ ਸਾਊਥ ਵਿੱਚ NDPS ਤਹਿਤ ਮਾਮਲਾ ਦਰਜ ਕੀਤਾ ਗਿਆ।
ਇਸ ਸੰਬਧੀ ਜਾਣਕਾਰੀ ਦਿੰਦਿਆਂ DSP ਸਿਟੀ ਰਵਿੰਦਰ ਸਿੰਘ ਨੇ ਕਿਹਾ ਕਿ SSP ਮੋਗਾ ਅਜੈ ਗਾਂਧੀ ਦੇ ਹੁਕਮਾਂ ਅਧੀਨ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਨਸ਼ਾ ਤਸਕਰਾਂ ‘ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਇਸੇ ਕੜੀ ਦੇ ਤਹਿਤ ਮੋਗਾ ਪੁਲੀਸ ਨੇ ਨਾਕਾ ਬੰਦੀ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਕੋਟਕਪੂਰਾ ਬਾਈਪਾਸ ਤੋਂ 200 ਗ੍ਰਾਮ ਹੈਰੋਇਨ ਅਤੇ ਇੱਕ ਕਾਰ ਨਾਲ ਗਿਰਫਤਾਰ ਕੀਤਾ ਜੋ ਕਿ ਫਿਰੋਜਪੁਰ ਜਿਲ੍ਹੇ ਨਾਲ ਸੰਬੰਧਿਤ ਹਨ ਜਿਨਾਂ ਦੀ ਪਹਿਚਾਣ ਧਰਮ ਸਿੰਘ ਜਸਪ੍ਰੀਤ ਅਤੇ ਕਮਲਜੀਤ ਸਿੰਘ ਦੇ ਤੌਰ ਤੇ ਹੋਈ ਹੈ ਇਹਨਾਂ ਤਿੰਨਾਂ ਦੇ ਖਿਲਾਫ ਥਾਣਾ ਸਿਟੀ ਸਾਊਥ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਅੱਜ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਵੀ ਪੁੱਛਗਿਛ ਕੀਤੀ ਜਾਵੇਗੀ।ਤਿੰਨਾ ਵਿਕਤੀਆਂ ਤੇ ਪਹਿਲਾ ਵੀ ਵੱਖ-ਵੱਖ ਧਾਰਾਵਾਂ ਦੇ ਅਧੀਨ ਵੱਖ-ਵੱਖ ਥਾਣਿਆਂ ਵਿੱਚ ਮਾਮਲੇ ਦਰਜ ਹਨ।