ਫਿਰੋਜ਼ਪੁਰ ਦੇ ਹਲਕਾ ਜੀਰਾ ਇੱਕ ਵਾਰ ਫਿਰ ਸੁਰਖੀਆਂ ਦੇ ਵਿੱਚ ਬਣਿਆ ਹੋਇਆ ਹੁਣ ਤਾਜ਼ਾ ਮਾਮਲਾ ਜੀਰਾ ਦੇ ਕੋਟ ਇਸੇ ਖਾਂ ਰੋਡ ਤੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਤੋਂ ਸਾਹਮਣੇ ਆਇਆ ਹੈ ਜਿੱਥੇ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਵਿਅਕਤੀ ਉੱਪਰ ਡੇਢ ਦਰਜਨ ਦੇ ਕਰੀਬ ਹਥਿਆਰਬੰਦ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ ਹੈ।
ਇਸ ਹਮਲੇ ਵਿੱਚ ਤਿੰਨ ਤੋਂ ਚਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਿਆਨੇ ਦੀ ਦੁਕਾਨ ਦੇ ਮਾਲਕ ਜਸਵਿੰਦਰ ਸਿੰਘ ਭਾਟੀਆ ਨੇ ਦੱਸਿਆ ਕਿ ਉਸ ਦੀ ਅੱਜ ਸਵੇਰੇ ਇੱਕ ਇੰਟਰਨੈਟ ਦਾ ਕਨੈਕਸ਼ਨ ਲਗਾਉਣ ਵਾਲੇ ਮੁਲਾਜ਼ਮ ਦੇ ਨਾਲ ਮਾਮੂਲੀ ਤਕਰਾਰ ਹੋਈ ਸੀ।
ਜਿਸ ਦੇ ਚਲਦਿਆਂ ਜਦ ਉਹ ਸ਼ਹਿਰ ਦੇ ਕੁਝ ਸੂਝਵਾਨ ਵਿਅਕਤੀਆਂ ਨੂੰ ਨਾਲ ਲੈਕੇ ਥਾਣਾ ਸਿਟੀ ਜੀਰਾ ਵਿਖੇ ਇਸ ਸਬੰਧੀ ਇੱਕ ਸ਼ਿਕਾਇਤ ਦੇਣ ਗਿਆ ਹੋਇਆ ਸੀ ਤਾਂ ਪਿੱਛੋਂ ਡੇਢ ਦਰਜਨ ਦੇ ਕਰੀਬ ਹਥਿਆਰਬੰਦ ਵਿਅਕਤੀਆਂ ਵੱਲੋਂ ਉਸ ਦੀ ਦੁਕਾਨ ਤੇ ਹਮਲਾ ਕਰ ਦਿੱਤਾ ਗਿਆ ਸੀ।
ਜਿਸ ਵਿੱਚ ਉਸ ਦੀ ਦੁਕਾਨ ਦਾ ਕਾਫੀ ਨੁਕਸਾਨ ਹੋ ਗਿਆ ਅਤੇ ਦੁਕਾਨ ਉੱਪਰ ਬੈਠੇ ਵਪਾਰ ਮੰਡਲ ਦੇ ਪ੍ਰਧਾਨ ਵੇਦ ਪ੍ਰਕਾਸ਼ ਕੱਕੜ ਵੀ ਇਸ ਹਮਲੇ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਉਥੇ ਹੀ ਦੂਸਰੇ ਪਾਸੇ ਜਦੋਂ ਸਿਵਲ ਹਸਪਤਾਲ ਦਾਖਲ ਦੂਸਰੀ ਧਿਰ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਜਖਮੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਵਾਈ ਫਾਈ ਦਾ ਕੰਮ ਕਰਦਾ ਹੈ। ਅਤੇ ਕਰਿਆਨੇ ਦੀ ਦੁਕਾਨ ਦੇ ਬਾਹਰ ਉਹ ਮਸ਼ੀਨ ਨਾਲ ਤਾਰ ਨੂੰ ਜੋੜ ਲਗਾ ਰਿਹਾ ਸੀ।
ਦੁਕਾਨਦਾਰ ਨਾਲ ਮਾਮੂਲੀ ਬਹਿਸ ਹੋਈ ਅਤੇ ਇਸੇ ਦੌਰਾਨ ਦੁਕਾਨਦਾਰ ਅਤੇ ਕੁੱਝ ਹੋਰ ਲੋਕਾਂ ਵੱਲੋਂ ਉਸਤੇ ਹਮਲਾ ਕਰ ਦਿੱਤਾ ਗਿਆ ਜਿਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸਨੇ ਮੰਗ ਕੀਤੀ ਕਿ ਉਸਨੂੰ ਇਨਸਾਫ਼ ਦਿੱਤਾ ਜਾਵੇ।