ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਫੌਜ ਦੇ ਇੱਕ ਵਾਹਨ ‘ਤੇ ਅੱਤਵਾਦੀ ਹਮਲੇ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਅੱਤਵਾਦੀਆਂ ਨੇ ਘਾਤ ਲਗਾ ਕੇ ਇਹ ਹਮਲਾ ਕੀਤਾ। ਤਾਜ਼ਾ ਜਾਣਕਾਰੀ ਅਨੁਸਾਰ ਇਹ ਅੱਤਵਾਦੀ ਹਮਲਾ ਅੱਜ ਦੁਪਹਿਰ 12:45 ਵਜੇ ਰਾਜੌਰੀ ਸੈਕਟਰ ਵਿੱਚ ਹੋਇਆ।
ਪ੍ਰਾਪਤ ਜਾਣਕਾਰੀ ਅਨੁਸਾਰ, ਸੁਰੱਖਿਆ ਬਲਾਂ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਹਮਲਾ ਰਾਜੌਰੀ ਦੇ ਸੁੰਦਰਬਨੀ ਇਲਾਕੇ ਵਿੱਚ ਹੋਇਆ, ਜਿੱਥੇ ਅੱਤਵਾਦੀਆਂ ਨੇ ਗੱਡੀ ‘ਤੇ ਘਾਤ ਲਗਾ ਕੇ ਗੋਲੀਬਾਰੀ ਕੀਤੀ। ਹਮਲੇ ਤੋਂ ਬਾਅਦ, ਇਲਾਕੇ ਨੂੰ ਸੁਰੱਖਿਅਤ ਬਣਾਉਣ ਅਤੇ ਜਵਾਬੀ ਕਾਰਵਾਈ ਸ਼ੁਰੂ ਕਰਨ ਲਈ ਵਾਧੂ ਸੁਰੱਖਿਆ ਬਲਾਂ ਨੂੰ ਵੀ ਮੌਕੇ ‘ਤੇ ਤਾਇਨਾਤ ਕੀਤਾ ਗਿਆ ਸੀ।
ਇਹ ਹਮਲਾ 7 ਫਰਵਰੀ ਨੂੰ ਭਾਰਤੀ ਫੌਜ ਵੱਲੋਂ ਤਿੰਨ ਪਾਕਿਸਤਾਨੀ ਫੌਜੀਆਂ ਸਮੇਤ ਸੱਤ ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰਨ ਤੋਂ ਕੁਝ ਦਿਨ ਬਾਅਦ ਹੋਇਆ ਹੈ। ਇਹ ਘਟਨਾ 4 ਫਰਵਰੀ ਦੀ ਰਾਤ ਨੂੰ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਨੇੜੇ ਵਾਪਰੀ ਜਿੱਥੇ ਪਾਕਿਸਤਾਨੀ ਅੱਤਵਾਦੀਆਂ ਨੇ ਕੰਟਰੋਲ ਰੇਖਾ (LOC) ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ।