ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਪੁਲਿਸ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜੇਕਰ ਕੋਈ ਵਿਅਕਤੀ ਨਸ਼ਾ ਤਸਕਰੀ ਕਰਦਾ ਤਾਂ ਉਸ ਨੂੰ ਫੜ ਕੇ ਜੇਲ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਜਾਵੇ। ਜਿਸ ਤਹਿਤ ਨਾਭਾ ਬਲਾਕ ਦੇ ਪਿੰਡ ਰੋਹਟੀ ਛੰਨਾ ਵਿਖੇ ਨਾਭਾ ਪੁਲਿਸ ਦੇ ਵੱਲੋਂ ਕਾਸੋ ਆਪਰੇਸ਼ਨ ਦੇ ਤਹਿਤ ਨਸ਼ਾ ਤਸਕਰਾਂ ਦੇ ਘਰ ਵਿੱਚ ਰੇਡ ਕੀਤੀ ਗਈ। ਰੇਡ ਦੇ ਦੌਰਾਨ ਕਈ ਨਸ਼ਾ ਤਸਕਰ ਘਰਾਂ ਨੂੰ ਤਾਲੇ ਲਗਾ ਕੇ ਰਫੂ ਚੱਕਰ ਹੋ ਗਏ।
SP ਪਟਿਆਲਾ ਹਰਵੰਤ ਕੌਰ ਅਤੇ DSP ਨਾਭਾ ਮਨਦੀਪ ਕੌਰ ਤੋਂ ਇਲਾਵਾ ਭਾਰੀ ਮਾਤਰਾ ਵਿੱਚ ਪੁਲਿਸ ਫੋਰਸ ਤੈਨਾਤ ਸੀ। ਇਸ ਮੌਕੇ ਤੇ DSP ਨਾਭਾ ਮਨਦੀਪ ਕੌਰ ਨੇ ਕਿਹਾ ਕਿ ਇਸ ਪਿੰਡ ਦੀ ਮਹਿਲਾ ਸਰਪੰਚ ਜੋ ਨਸ਼ਾ ਤਸਕਰਾਂ ਦੀਆਂ ਜਮਾਨਤਾਂ ਕਰਵਾਉਂਦੀ ਸੀ ਉਸ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਡੀਐਸਪੀ ਵੱਲੋਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਜਾਂ ਤਾਂ ਉਹ ਨਸ਼ੇ ਦਾ ਧੰਦਾ ਕਰਨਾ ਬੰਦ ਕਰ ਦੇਣ ਨਹੀਂ ਤਾਂ ਉਹ ਘਰ ਛੱਡ ਕੇ ਚਲੇ ਜਾਣ। ਨਹੀਂ ਤਾਂ ਫਿਰ ਪੁਲਿਸ ਕਾਰਵਾਈ ਦੇ ਲਈ ਤਿਆਰ ਰਹਿਣਾ।
ਇਸ ਪਿੰਡ ਨਸ਼ਾ ਤਸਕਰਾ ਦੇ ਕੁਝ ਘਰ ਨਸ਼ਾ ਤਸਕਰੀ ਦੇ ਧੰਦੇ ਵਿੱਚ ਜੁੜੇ ਹੋਏ ਹਨ ਅਤੇ ਜੇਕਰ ਤੁਸੀਂ ਨਸ਼ਾ ਤਸਕਰਾਂ ਦੇ ਘਰ ਵੱਲ ਝਾਤ ਮਾਰੀ ਜਾਵੇ ਤਾਂ ਨਸ਼ਾ ਤਸਕਰ ਦੀਆਂ ਸਿਰ ਤੇ ਕੌਠਿਆ ਵੇਖ ਕੇ ਤੁਸੀਂ ਵੀ ਦੰਗ ਰਹਿ ਜਾਓਗੇ। ਸਿਰਫ ਨਸ਼ੇ ਦੇ ਸਿਰ ਤੇ ਹੀ ਇਹਨਾਂ ਵੱਲੋਂ ਵੱਡੀਆਂ ਵੱਡੀਆਂ ਹਵੇਲੀ ਬਣਾ ਰੱਖੀਆਂ। ਪੁਲਿਸ ਵੱਲੋਂ ਭਾਵੇਂ ਕਿ ਅਚਨਚੇਤ ਚੈਕਿੰਗ ਕੀਤੀ ਗਈ। ਪਰ ਉਦੋਂ ਤੱਕ ਨਸ਼ਾ ਤਸਕਰ ਘਰਾਂ ਨੂੰ ਤਾਲੇ ਲਗਾ ਕੇ ਰਫ ਚੱਕਰ ਹੋ ਗਏ। ਪੁਲਿਸ ਵੱਲੋਂ ਸ਼ੱਕ ਦੇ ਅਧਾਰ ਤੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਮੌਕੇ ਤੇ ਨਾਭਾ ਦੇ ਡੀਐਸਪੀ ਮਨਦੀਪ ਕੌਰ ਨੇ ਕਿਹਾ ਕਿ ਕਾਸੋ ਅਪਰੇਸ਼ਨ ਦੇ ਤਹਿਤ ਨਸ਼ਾ ਤਸਕਰਾਂ ਦੇ ਘਰਾਂ ਦੀ ਸਰਚ ਕੀਤੀ ਗਈ ਹੈ ਜਿਨਾਂ ਤੇ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ ਜਾ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਜੇਕਰ ਕੋਈ ਨਸ਼ਾ ਤਸਕਰੀ ਵਿੱਚ ਫੜਿਆ ਜਾਂਦਾ ਹੈ ਉਹਨਾਂ ਦੀ ਪ੍ਰੋਪਰਟੀ ਸੀਲ ਕੀਤੀ ਜਾਵੇਗੀ ਉਹਨਾਂ ਨੇ ਕਿਹਾ ਕਿ ਪਿੰਡ ਵਾਸੀ ਵੀ ਪੁਲਿਸ ਦਾ ਸਾਥ ਦੇਣ ਤਾਂ ਜੋ ਨਸ਼ੇ ਨੂੰ ਜੜ ਤੋਂ ਖਤਮ ਕੀਤਾ ਜਾਵੇ। ਡੀਐਸਪੀ ਵੱਲੋਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਜਾਂ ਤਾਂ ਉਹ ਨਸ਼ੇ ਦਾ ਧੰਦਾ ਕਰਨਾ ਬੰਦ ਕਰ ਦੇਣ ਨਹੀਂ ਤਾਂ ਉਹ ਘਰ ਛੱਡ ਕੇ ਚਲੇ ਜਾਣ। ਨਹੀਂ ਤਾਂ ਫਿਰ ਪੁਲਿਸ ਕਾਰਵਾਈ ਦੇ ਲਈ ਤਿਆਰ ਰਹਿਣਾ।