ਪੰਜਾਬ ਸਰਕਾਰ ਦੁਆਰਾ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਪੰਜਾਬ ਪੁਲਿਸ ਨਸ਼ਾ ਤਸਕਰਾਂ ਦੇ ਘਰਾਂ ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ ਜਿਸ ਦਾ ਪੰਜਾਬ ਹਰਿਆਣਾ ਹਈ ਕੋਰਟ ਵੱਲੋਂ ਜਵਾਬ ਮੰਗਿਆ ਗਿਆ ਹੈ।
ਜਾਣਕਾਰੀ ਅਨੁਸਾਰ ਪੀਪਲ ਵੈਲਫੇਅਰ ਸੋਸਾਇਟੀ ਵੱਲੋਂ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿੱਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਐਨਡੀਪੀਐਸ ਐਕਟ ਦੇ ਤਹਿਤ ਕਾਨੂੰਨ ਦੀ ਬਣਦੀ ਪ੍ਰਕਿਰਿਆ ਅਨੁਸਾਰ ਜਾਇਦਾਦ ਜ਼ਬਤ ਕਰਨ ਦੇ ਉਪਬੰਧਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ।
ਪਟੀਸ਼ਨਕਰਤਾ ਦੇ ਅਨੁਸਾਰ, ਇੱਕ ਅਖਬਾਰ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ, 28 ਫਰਵਰੀ ਨੂੰ ਪ੍ਰਕਾਸ਼ਿਤ ਖ਼ਬਰ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਕਥਿਤ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ ਹੈ। ਲੁਧਿਆਣਾ ਪੁਲਿਸ ਨੇ ਪਿਛਲੇ ਹਫ਼ਤੇ ਦੋ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਸਨ ਅਤੇ 78 ਹੋਰ ਜਾਇਦਾਦਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਜਲਦੀ ਹੀ ਢਾਹ ਦਿੱਤਾ ਜਾਵੇਗਾ।