ਫ਼ਤਹਿਗੜ੍ਹ ਸਾਹਿਬ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਡਾਲੀ ਆਲਾ ਸਿੰਘ ਦੇ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ ਬਡਾਲੀ ਆਲਾ ਸਿੰਘ ਦੀ ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਜਿਨਾਂ ਤੋਂ ਚੋਰੀ ਕੀਤੇ ਗਏ 5 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ DSP ਬਸੀ ਪਠਾਣਾ ਰਾਜ ਕੁਮਾਰ ਨੇ ਦੱਸਿਆ ਕਿ ਉਹਨਾਂ ਨੂੰ ਇਤਲਾਹ ਮਿਲੀ ਸੀ। ਕਿ ਦੋ ਵਿਅਕਤੀ ਇੱਕ ਮੋਟਰਸਾਈਕਲ ਤੇ ਘੁੰਮ ਰਹੇ ਹਨ।
ਜਿਸ ‘ਤੇ ਜਾਲੀ ਨੰਬਰ ਪਲੇਟ ਲੱਗੀ ਹੋਈ ਹੈ ਜਦੋਂ ਪੁਲਿਸ ਪਾਰਟੀ ਦੇ ਵੱਲੋਂ ਸ਼ੱਕ ਦੇ ਆਧਾਰ ‘ਤੇ ਨਾਕੇਬੰਦੀ ਕਰਕੇ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ ਮੰਗਤ ਰਾਮ ਤੇ ਗਗਨਦੀਪ ਸਿੰਘ ਚੋਰੀ ਸ਼ੁਦਾ ਮੋਟਰਸਾਈਕਲ ਤੇ ਨਬੀਪੁਰ ਤੋਂ ਬਡਾਲੀ ਆਲਾ ਸਿੰਘ ਨੂੰ ਆ ਰਹੇ ਸਨ।
ਜਿਹਨਾਂ ਨੂੰ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ। DSP ਰਾਜ ਕੁਮਾਰ ਨੇ ਦੱਸਿਆ ਕਿ ਇਹ ਦੋਨੋਂ ਵਿਅਕਤੀ ਚੋਰੀ ਕਰਨ ਦੇ ਆਦੀ ਹਨ ਜਿਨਾਂ ਤੋਂ 5 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਇਹਨਾਂ ਤੇ ਕਾਰਵਾਈ ਕਰਦੇ ਹੋਏ ਅਦਾਲਤ ਚ ਪੇਸ਼ ਕਰਕੇ ਇਹਨਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।