ਫਿਰੋਜ਼ਪੁਰ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਨਾਲ ਲੱਗਦੇ ਫਿਰੋਜ਼ਪੁਰ ਫਾਜਿਲਕਾ ਜੀਟੀ ਰੋਡ ਤੇ ਪੈਂਦੇ ਪਿੰਡ ਗੋਲੂ ਕਾ ਮੋੜ ਵਿਖੇ ਅੱਜ ਫਿਰ ਇੱਕ ਵੱਡਾ ਹਾਦਸਾ ਵਾਪਰ ਗਿਆ।
ਇਸ ਹਾਦਸੇ ਵਿੱਚ ਟਰੱਕ ਅਤੇ ਛੋਟੇ ਹਾਥੀ ਦੀ ਹੋਈ ਟੱਕਰ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਜਦ ਕਿ ਚਾਰ ਪੰਜ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਿਨਾਂ ਨੂੰ ਇਲਾਜ ਲਈ ਗੁਰੂਹਰਸਹਾਏ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਦਿੰਦਿਆਂ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹ ਛੋਟੇ ਹਾਥੀ ਤੇ ਵਿਆਹ ਤੋਂ ਆਏ ਸਨ ਅਤੇ ਉਹ ਆਪਣੇ ਰਿਸ਼ਤੇਦਾਰਾਂ ਨੂੰ ਲੈਣ ਲਈ ਇਥੇ ਰੁਕੇ ਸਨ। ਕਿ ਇਸ ਦੌਰਾਨ ਇੱਕ ਟਰੱਕ ਆਇਆ ਜਿਸਦੀਆਂ ਬਰੇਕਾਂ ਨਹੀਂ ਲੱਗੀਆਂ ਅਤੇ ਉਹ ਉਨ੍ਹਾਂ ਦੇ ਉੱਪਰ ਚੜ ਗਿਆ ਇਸ ਹਾਦਸੇ ਦੌਰਾਨ ਦੋ ਜਣਿਆਂ ਦੀ ਮੌਤ ਹੋ ਗਈ।
ਕਈ ਲੋਕ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਨੇ ਮੰਗ ਕੀਤੀ ਕਿ ਟਰੱਕ ਚਾਲਕ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।