ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਇਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਕ ਸਾਬਕਾ ASI ਅੰਮ੍ਰਿਤਸਰ ਤੋਂ ਗੁਰਦਾਸਪੁਰ ਵੱਲ ਨੂੰ ਆ ਰਹੀ ਟਰੇਨ ਦੇ ਹੇਠਾਂ ਆ ਗਿਆ ਤੇ ਟਰੇਨ ਹੇਠ ਆਓਣ ਨਾਲ ਬੁਰੀ ਤਰ੍ਹਾਂ ਨਾਲ ਕੱਟਿਆ ਗਿਆ।
ਜਾਣਕਾਰੀ ਅਨੁਸਾਰ ਵਿਅਕਤੀ ਦੀ ਪਹਿਚਾਣ ਬਲਵਿੰਦਰ ਸਿੰਘ ਵਾਸੀ ਝੌਰ ਸਿੱਧਵਾਂ ਦੇ ਤੌਰ ਵੱਜੋਂ ਹੋਈ। ਪਰਿਵਾਰ ਅਨੁਸਾਰ ਮ੍ਰਿਤਕ ਪੰਜਾਬ ਪੁਲਿਸ ਤੋਂ ASI ਦੇ ਤੌਰ ਤੇ ਰਿਟਾਇਰ ਹੋਇਆ ਸੀ।
ਪਰਿਵਾਰ ਨੇ ਇਹ ਵੀ ਦੱਸਿਆ ਕਿ ਉਹ ਦਿਮਾਗੀ ਬਿਮਾਰੀ ਨਾਲ ਪੀੜਤ ਸੀ ਜਿਸ ਦਾ ਇਲਾਜ ਵੀ ਚੱਲ ਰਿਹਾ ਸੀ। ਮ੍ਰਿਤਕ ਦੀ ਉਮਰ 59 ਸਾਲ ਦੱਸੀ ਜਾ ਰਹੀ ਹੈ ਅਤੇ ਉਸਨੇ ਦਿਮਾਗੀ ਬਿਮਾਰੀ ਦੇ ਚਲਦੇ ਹੀ ਸਮੇਂ ਤੋਂ ਪਹਿਲਾਂ ਮਹਿਕਮੇ ਤੋਂ ਰਿਟਾਇਰਮੈਂਟ ਲੈ ਲਈ ਸੀ।
ਪਰਿਵਾਰ ਅਨੁਸਾਰ ਉਹ ਦਵਾਈ ਖਾ ਕੇ ਦੇਰ ਰਾਤ ਨੂੰ ਘਰੋਂ ਬਾਹਰ ਬਿਨਾਂ ਕਿਸੇ ਨੂੰ ਦੱਸੇ ਚਲਾ ਗਿਆ ਸੀ ਅਤੇ ਸਵੇਰੇ ਉਹਨਾਂ ਨੂੰ ਤੇ ਸ ਦੁਰਘਟਨਾ ਦੀ ਸੂਚਨਾ ਮਿਲੀ। ਉੱਥੇ ਹੀ ਰੇਲਵੇ ਪੁਲਿਸ ਚੌਂਕੀ ਗੁਰਦਾਸਪੁਰ ਦੇ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਦੇ ਹਵਾਲੇ ਕੀਤੀ ਜਾ ਰਹੀ ਹੈ।