ਪੰਜਾਬ ਪੁਲਿਸ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ‘ ਯੁੱਧ ਨਸ਼ੇ ਵਿਰੁੱਧ’ ਮੁਹਿਮ ਪੰਜਾਬ ਭਰ ਵਿੱਚ ਚਲਾਈ ਜਾ ਰਹੀ ਹੈ। ਜਿਸ ਵਿੱਚ ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਤੇ ਕਾਰਵਾਈ ਕਰ ਰਹੀ ਹੈ।
ਹੁਣ ਸਮਰਾਲਾ ਖਬਰ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਮਰਾਲਾ ਪੁਲਿਸ ਵੱਲੋਂ ਅੱਜ ਤੜਕਸਾਰ ਹੀ ਨਸ਼ੇ ਦੇ ਵਪਾਰ ਕਰਨ ਵਾਲੇ ਵਿਅਕਤੀਆਂ ਦੇ ਘਰ ਤੇ ਸਰਚ ਆਪਰੇਸ਼ਨ ਕੀਤਾ ਗਿਆ ।
ਇਹ ਸਰਚ ਆਪਰੇਸ਼ਨ ਦੀ ਅਗਵਾਹੀ DSP ਤਰਲੋਚਨ ਸਿੰਘ ਵੱਲੋਂ ਕੀਤੀ ਗਈ ਉਹਨਾਂ ਦੱਸਿਆ ਕਿ ਇਹ ਸਰਚ ਆਪਰੇਸ਼ਨ ਹਲਕਾ ਸਮਰਾਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਨਸ਼ੇ ਦੇ ਵਪਾਰ ਕਰਨ ਵਾਲੇ ਜਿਨਾਂ ਉੱਤੇ ਨਸ਼ੇ ਦਾ ਪਰਚਾ ਦਰਜ ਹੈ।
ਉਹਨਾਂ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਉਹਨਾਂ ਨਸ਼ੇ ਦੇ ਸੌਦਾਗਰਾਂ ਨੂੰ ਅਪੀਲ ਕੀਤੀ ਕਿ ਜਾਂ ਤਾਂ ਨਸ਼ਾ ਵੇਚਣਾ ਛੱਡ ਦੇਣ ਨਹੀਂ ਤਾਂ ਪੰਜਾਬ ਛੱਡ ਜਾਣ ਕਿਉਂਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਘਰ ਪੰਜਾਬ ਨੂੰ ਮੁੜ ਤੋਂ ਸੋਨੇ ਦੀ ਚਿੜੀ ਬਣਾਉਣ ਦਾ ਸੁਪਨਾ ਸਾਕਾਰ ਕੀਤਾ ਜਾਵੇਗਾ।