ਸ੍ਰੀ ਆਨੰਦ ਪੁਰ ਸਾਹਿਬ ਵਿਖੇ ਜਿੱਥੇ ਹੋਲਾ ਮੋਹੱਲਾ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਹੋਲੇ ਮਹੱਲੇ ਦਾ ਦੂਜਾ ਦਿਨ ਹੈ। ਭਾਰੀ ਗਿਣਤੀ ਵਿੱਚ ਸੰਗਤਾਂ ਅਨੰਦਪੁਰ ਸਾਹਿਬ ਪਹੁੰਚ ਰਹੀਆਂ ਹਨ।
ਉਥੇ ਹੀ ਤਰਨਤਾਰਨ ਜ਼ਿਲ੍ਹੇ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਏ 21 ਸਾਲਾਂ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ।
ਦੱਸ ਦੇਈਏ ਕਿ ਮ੍ਰਿਤਕ ਦੀ ਪਹਿਚਾਣ ਆਕਾਸ਼ਬੀਰ ਸਿੰਘ ਪੁੱਤਰ ਸੁਖਦੀਪ ਸਿੰਘ ਵਾਸੀ ਪਿੰਡ ਵਾਂ ਤਾਰਾ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਇਸ ਤਰ੍ਹਾਂ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਜਾਣ ਨਾਲ ਪਿੱਛੋਂ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ, ਉੱਥੇ ਹੀ ਇਸ ਘਟਨਾ ਦੀ ਖਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਹੈ।