ਮੋਗਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਜਗਦੀਪ ਸਿੰਘ ਜੈਮਲਵਾਲਾ ਦੇ ਦਾਦੀ ਜੀ ਮਾਤਾ ਗੁਰਦਿਆਲ ਕੌਰ ਨਮਿੱਤ ਅੰਤਿਮ ਅਰਦਾਸ ਮੌਕੇ ਇੱਕ ਵੱਖਰਾ ਉਪਰਾਲਾ ਕੀਤਾ। ਦੱਸ ਦੇਈਏ ਕਿ ਅੰਤਿਮ ਅਰਦਾਸ ਮੌਕੇ ਅੱਖਾਂ ਦਾ ਮੁਫਤ ਕੈਂਪ ਅਤੇ ਬੂਟਿਆਂ ਦਾ ਲੰਗਰ ਲਾ ਕੇ ਸਮਾਜ ਅੱਗੇ ਨਿਵੇਕਲੀ ਮਿਸਾਲ ਪੇਸ਼ ਕੀਤੀ ਗਈ।
ਜਾਣਕਾਰੀ ਅਨੁਸਾਰ ਪਿੰਡ ਜੈਮਲਵਾਲਾ ਦੇ ਗੁਰਦੁਆਰਾ ਬਾਬਾ ਚਰਨ ਦਾਸ ਜੀ ਵਿਖੇ ਮਾਤਾ ਜੀ ਨਮਿੱਤ ਅੰਤਿਮ ਅਰਦਾਸ ਮੌਕੇ ਵੱਖ- ਵੱਖ ਪਿੰਡਾਂ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਲੋਕਾਂ ਨੇ ਆਪਣੀਆਂ ਅੱਖਾਂ ਦਾ ਚੈਕਅੱਪ ਕਰਵਾਇਆ। ਪਿੰਡ ਵਿੱਚ ਪਹਿਲੀ ਵਾਰ
ਅੰਤਿਮ ਅਰਦਾਸ ਵਿੱਚ ਪਹੁੰਚੇ ਲੋਕਾਂ ਨੂੰ ‘ਹਰ ਮਨੁੱਖ ਲਾਵੇ ਇਕ ਰੁੱਖ’ ਦਾ ਸੰਦੇਸ਼ ਦੇਣ ਲਈ ਬੂਟਿਆਂ ਦਾ ਲੰਗਰ ਲਾਇਆ ਗਿਆ ਅਤੇ ਵੱਖ-ਵੱਖ ਕਿਸਮਾਂ ਦੇ 500 ਤੋਂ ਵੱਧ ਬੂਟੇ ਵੰਡੇ ਗਏ। ਜਗਦੀਪ ਸਿੰਘ ਜੈਮਲਵਾਲਾ ਨੇ ਪਿੰਡ ਦੇ ਆਂਗਨਵਾੜੀ ਕੇਂਦਰ ਦੇ ਬੱਚਿਆਂ ਲਈ ਕੁਰਸੀਆਂ ਦੇਣ ਦਾ ਵੀ ਐਲਾਨ ਕੀਤਾ। ਇਹ ਭਲਾਈ ਕਾਰਜਾਂ ਦਾ ਮੰਤਵ ਆਪਣੇ ਨਿੱਜ ਤੋਂ ਉੱਪਰ ਉੱਠ ਕੇ ਸਮਾਜ ਪ੍ਰਤੀ ਜ਼ਿੰਮੇਵਾਰੀ ਨਿਭਾਉਣਾ ਹੁੰਦਾ ਹੈ। ਧਾਰਮਿਕ ਕਾਰਜ ਵਿੱਚ ਯੋਗਦਾਨ ਪਾਉਂਦਿਆਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਥਿਆ ਲੈ ਰਹੇ 40 ਬੱਚਿਆਂ ਨੂੰ ਵਸਤਰਾਂ ਅਤੇ ਹੋਰ ਸਹਾਇਤਾ ਪ੍ਰਦਾਨ ਕੀਤੀ ਗਈ।