ਆਸਟਰੇਲੀਆ ਦੇ ਬ੍ਰਿਸਬੇਨ ਤੋਂ ਬੇਹਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਦਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਅਨੁਸਾਰ ਨੌਜਵਾਨ ਸੁਲਤਾਨਪੁਰ ਲੋਧੀ ਦਾ ਰਹਿਣ ਵਾਲਾ ਸੀ। ਜੋ ਕਰੀਬ ਸੱਤ ਸਾਲ ਪਹਿਲਾਂ ਆਸਟਰੇਲੀਆ ਗਿਆ ਸੀ।
ਪਰਿਵਾਰ ਸਦਮੇ ਦੇ ਵਿੱਚ ਹੈ, ਪਰਿਵਾਰ ਵੱਲੋਂ ਮ੍ਰਿਤਕ ਦਮਨ ਪ੍ਰੀਤ ਸਿੰਘ (23) ਦੀ ਲਾਸ਼ ਨੂੰ ਭਾਰਤ ਲਿਆਉਣ ਦੇ ਲਈ ਵਿਦੇਸ਼ ਮੰਤਰਾਲੇ ਅਤੇ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਗੁਹਾਰ ਲਗਾਈ ਜਾ ਰਹੀ ਹੈ।
ਦੱਸ ਦਈਏ ਕਿ ਮ੍ਰਿਤਕ ਦਮਨਪ੍ਰੀਤ ਸਿੰਘ ਅਜੇ ਕੁਵਾਰਾ ਸੀ ਅਤੇ ਉਸ ਦੀਆਂ ਤਿੰਨ ਭੈਣਾਂ ਅਤੇ ਇੱਕ ਹੋਰ ਭਰਾ ਹੈ। ਜਿਨਾਂ ਦਾ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਰੋ ਰੋ ਕੇ ਬੁਰਾ ਹਾਲ ਹੈ।
ਮ੍ਰਿਤਕ ਨੌਜਵਾਨ ਦੇ ਪਿਤਾ ਜਗਜੀਤ ਸਿੰਘ ਸਪੁੱਤਰ ਕਰਤਾਰ ਸਿੰਘ ਵਾਸੀ ਪੰਡੋਰੀ ਮੁਹੱਲਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਆਸਟ੍ਰੇਲੀਆ ‘ਚ 15 ਮਾਰਚ 2025 ਨੂੰ ਬ੍ਰਿਸਬੇਨ ਨਦੀ ਦੇ ਵਿੱਚੋਂ ਉਸਦੇ ਬੇਟੇ ਦੀ ਮ੍ਰਿਤਕ ਦੇਹ ਮਿਲੀ ਹੈ।
ਜਿਸਦੀ ਜਾਣਕਾਰੀ ਉੱਥੋਂ ਦੀ Sandgate police ਵੱਲੋ ਉੱਥੇ ਰਹਿ ਰਹੀ ਉਸਦੀ ਭੈਣ ਅਮਨਦੀਪ ਨੂੰ ਦਿੱਤੀ ਗਈ। ਹੁਣ ਉਸਦੀ ਮ੍ਰਿਤਕ ਦੇਹ ਉੱਥੋਂ ਦੀ ਪੁਲਿਸ ਕੋਲ ਹੈ। ਇਸ ਖਬਰ ਨੇ ਸਾਡੇ ਪੂਰੇ ਪਰਿਵਾਰ ਨੂੰ ਸਦਮੇ ਵਿੱਚ ਧੱਕ ਦਿੱਤਾ ਹੈ।