ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਤੋਂ ਨਸ਼ਿਆਂ ਤਸਕਰਾਂ ਖਿਲਾਫ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਵਿੱਚ, BSF ਅਤੇ ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ।
ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਫਿਰੋਜ਼ਪੁਰ ਸਰਹੱਦ ‘ਤੇ BSF ਅਤੇ ਪੰਜਾਬ ਪੁਲਿਸ ਨੇ ਇੱਕ ਡਰੋਨ ਰਾਹੀਂ ਸਰਹੱਦ ਪਾਰ ਤੋਂ ਆ ਰਹੀ ਹੈਰੋਇਨ ਅਤੇ ਅਫੀਮ ਬਰਾਮਦ ਕੀਤੀ ਹੈ।
SSP ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਪਤ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਇਹ ਕਾਰਵਾਈ ਕੀਤੀ ਗਈ ਸੀ ਅਤੇ ਇੱਕ ਕਿਲੋ 55 ਗ੍ਰਾਮ ਹੈਰੋਇਨ ਅਤੇ ਇੱਕ ਕਿਲੋ 970 ਗ੍ਰਾਮ ਅਫੀਮ ਬਰਾਮਦ ਕੀਤੀ ਗਈ।
SSP ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਗੱਟੀ ਰਾਜੋਕੇ ਵਿੱਚ ਇੱਕ ਡਰੋਨ ਬਾਰੇ ਗੁਪਤ ਸੂਚਨਾ ਮਿਲੀ ਸੀ। ਡਰੋਨ ਰਾਹੀਂ ਸਰਹੱਦ ਪਾਰ ਤੋਂ ਕੁਝ ਸਮੱਗਰੀ ਆਈ ਸੀ। ਜਦੋਂ ਸਾਡੀ ਟੀਮ ਅਤੇ BSF ਦੀ ਟੀਮ ਨੇ ਤੁਰੰਤ ਕਾਰਵਾਈ ਕੀਤੀ ਤਾਂ ਸਾਨੂੰ ਸੂਚਨਾ ਮਿਲੀ ਕਿ ਦੋ ਵਿਅਕਤੀ ਨਸ਼ੀਲੇ ਪਦਾਰਥ ਲੈ ਕੇ ਆਏ ਹਨ ਅਤੇ ਘਰ ਵਿੱਚ ਲੁਕਾ ਕੇ ਰੱਖੇ ਹਨ। ਜਦੋਂ ਪੁਲਿਸ ਨੇ ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ ਤਾਂ 1 ਕਿਲੋ 55 ਗ੍ਰਾਮ ਹੈਰੋਇਨ ਅਤੇ 1 ਕਿਲੋ 970 ਗ੍ਰਾਮ ਅਫੀਮ ਬਰਾਮਦ ਹੋਈ।
SSP ਫਿਰੋਜ਼ਪੁਰ ਨੇ ਕਿਹਾ ਕਿ ਹੈਰੋਇਨ ਅਤੇ ਅਫੀਮ ਲਿਆਉਣ ਵਾਲੇ ਦੋ ਵਿਅਕਤੀ ਮੌਕੇ ਤੋਂ ਭੱਜ ਗਏ ਸਨ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦਾ ਘਰ ਸਰਹੱਦ ਦੇ ਨੇੜੇ ਹੈ।