ਛਤੀਸਗੜ੍ਹ ਦੇ ਸਾਬਕਾ CM ਭੁਪੇਸ਼ ਬਘੇਲ ਨੂੰ ਲੇਖ ਇੱਕ ਵੱਡੀ ਕਾਹਬਰ ਸਾਹਮਣੇ ਆ ਰਹੀ ਹੈ ਜਿਸ ਵਿੱਚਕ ਦੱਸਿਆ ਜਾ ਰਿਹਾ ਹੈ ਕਿ CBI ਦੀ ਇੱਕ ਟੀਮ ਬੁੱਧਵਾਰ ਨੂੰ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਭੁਪੇਸ਼ ਬਘੇਲ ਦੇ ਘਰ ਜਾਂਚ ਲਈ ਪਹੁੰਚੀ।
ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ CBI ਦੀ ਟੀਮ ਜਾਂਚ ਲਈ ਰਾਏਪੁਰ ਅਤੇ ਭਿਲਾਈ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ED ਦੀ ਟੀਮ ਨੇ ਭੁਪੇਸ਼ ਬਘੇਲ ਦੇ ਘਰ ਛਾਪਾ ਮਾਰਿਆ ਸੀ। ਇਹ ਛਾਪੇਮਾਰੀ 6,000 ਕਰੋੜ ਰੁਪਏ ਦੇ ਕਥਿਤ ਮਹਾਦੇਵ ਐਪ ਘੁਟਾਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਜਾਣਕਾਰੀ ਅਨੁਸਾਰ, CBI ਟੀਮਾਂ ਨੇ ਬਘੇਲ ਦੇ ਰਾਏਪੁਰ ਅਤੇ ਭਿਲਾਈ ਸਥਿਤ ਘਰ ਦੇ ਨਾਲ-ਨਾਲ ਇੱਕ ਸੀਨੀਅਰ ਪੁਲਿਸ ਅਧਿਕਾਰੀ ਅਤੇ ਸਾਬਕਾ ਮੁੱਖ ਮੰਤਰੀ ਦੇ ਇੱਕ ਕਰੀਬੀ ਸਹਿਯੋਗੀ ਦੇ ਰਿਹਾਇਸ਼ੀ ਅਹਾਤੇ ‘ਤੇ ਛਾਪੇਮਾਰੀ ਕੀਤੀ। CBI ਟੀਮ ਘਰ ਦੇ ਅੰਦਰ ਜਾਂਚ ਕਰ ਰਹੀ ਹੈ ਅਤੇ ਘਰ ਦੇ ਬਾਹਰ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 10 ਮਾਰਚ ਨੂੰ, ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਛੱਤੀਸਗੜ੍ਹ ਵਿੱਚ ਕਥਿਤ ਸ਼ਰਾਬ ਘੁਟਾਲੇ ਦੇ ਸਬੰਧ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੁਪੇਸ਼ ਬਘੇਲ ਦੇ ਪੁੱਤਰ ਅਤੇ ਹੋਰਾਂ ਦੇ ਅਹਾਤੇ ‘ਤੇ ਛਾਪੇਮਾਰੀ ਕੀਤੀ ਸੀ।