Punjab Budget Session: ਪੰਜਾਬ ਵਿਧਾਨ ਸਭਾ ਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ ਜਿਸ ਵਿੱਚ ਵਿੱਤ ਮੰਤਰੀ ਵੱਲੋਂ ਪਿੰਡਾਂ ਨੂੰ ਲੈਕੇ ਵੱਡੇ ਐਲਾਨ ਕੀਤੇ ਗਏ ਹਨ ਜਿਨ੍ਹਾਂ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ 2 ਸਾਲਾਂ ਵਿੱਚ 12,581 ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ।
ਦੱਸ ਦੇਈਏ ਕਿ ਬਦਲਦੇ ਪਿੰਡ ਬਦਲਦਾ ਪੰਜਾਬ ਸਕੀਮ ਲਾਗੂ ਕੀਤੀ ਗਈ ਹੈ। ਇਸ ਵਿੱਚ 5 ਸਕੀਮਾਂ ਹੋਣਗੀਆਂ। ਜਿਨ੍ਹਾਂ ਵਿੱਚ ਪਿੰਡ ਦੇ ਛੱਪੜਾਂ ਦੀ ਸਫਾਈ, ਸੀਵਰੇਜ ਟ੍ਰੀਟਮੈਂਟ ਲਗਾਉਣਾ, ਖੇਡ ਦੇ ਮੈਦਾਨਾਂ ਦਾ ਨਿਰਮਾਣ ਅਤੇ ਸਟਰੀਟ ਲਾਈਟਾਂ ਲਗਾਉਣਾ ਸ਼ਾਮਲ ਹੈ।
ਇਹ ਕੰਮ ਸਾਲਾਂ ਤੋਂ ਨਹੀਂ ਕੀਤਾ। ਇਸ ਲਈ 3,500 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਪੇਂਡੂ ਸੜਕਾਂ ਨੂੰ ਬਿਹਤਰ ਬਣਾਇਆ ਜਾਵੇਗਾ। ₹ 2,873 ਕਰੋੜ ਖਰਚ ਕੀਤੇ ਜਾਣਗੇ।