ਕਪੂਰਥਲਾ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ-ਸੁਲਤਾਨਪੁਰ ਲੋਧੀ ਜੀ.ਟੀ. ਰੋਡ ਉੱਪਰ ਰੇਲ ਕੋਚ ਫੈਕਟਰੀ ਦੇ ਬਾਹਰ ਗੇਟ ਨੰਬਰ 3 ਉੱਤੇ ਪ੍ਰਵਾਸੀ ਮਜ਼ਦੂਰਾਂ ਵਲੋਂ ਬਣਾਈਆਂ ਗਈਆਂ ਅਨੇਕਾਂ ਝੁੱਗੀਆਂ ਨੂੰ ਵੀਰਵਾਰ ਰਾਤ 9. 30 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ।
ਦੱਸ ਦੇਈਏ ਕਿ ਅੱਗ ਲੱਗ ਜਾਣ ਨਾਲ ਲਗਭਗ 300 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਇਸ ਦੌਰਾਨ ਜਾਨੀ ਨੁਕਸਾਨ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਜਦ ਕਿ ਜਿਸ ਪ੍ਰਵਾਸੀ ਮਜ਼ਦੂਰਾਂ ਦਾ ਕਾਫੀ ਮਾਲੀ ਨੁਕਸਾਨ ਹੋਇਆ ਹੈ।
ਅੱਗ ਤੇ ਕਾਬੂ ਪਾਉਣ ਲਈ ਪੰਜ ਥਾਵਾਂ ਕਪੂਰਥਲਾ RCF ਸੁਲਤਾਨਪੁਰ ਲੋਧੀ, ਭੁਲੱਥ ਤੇ ਕਰਤਾਰਪੁਰ ਤੋਂ ਫਾਇਰਬ੍ਰਿਗੇਡ ਦੀਆਂ ਗੱਡੀਆਂ ਅਤੇ ਸਮਾਜ ਸੇਵੀਆਂ ਵਲੋਂ ਖਬਰ ਲਿਖੇ ਜਾਣ ਤੱਕ ਅੱਗ ਤੇ ਕਾਬੂ ਪਾਉਣ ਲਈ ਕਾਫੀ ਜਦੋ ਜਹਿਦ ਕੀਤੀ ਜਾ ਰਹੀ ਸੀ।
ਜ਼ਿਕਰਯੋਗ ਹੈ ਕਿ ਇਸ ਸਥਾਨ ਉੱਪਰ ਪ੍ਰਵਾਸੀ ਮਜ਼ਦੂਰਾਂ ਵਲੋਂ ਬਣਾਈਆਂ ਗਈਆਂ ਅਨੇਕਾਂ ਝੁੱਗੀਆਂ ਨੂੰ 05 ਨਵੰਬਰ 2023, 13 ਅਪ੍ਰੈਲ 2024 ਨੂੰ ਅਤੇ ਹੁਣ ਫਿਰ ਝੁੱਗੀਆਂ ਨੂੰ ਅੱਗ ਲੱਗ ਜਾਣ ਨਾਲ ਪ੍ਰਵਾਸੀ ਮਜ਼ਦੂਰਾਂ ਦਾ ਤੀਸਰੀ ਫ਼ਿਰ ਨੁਕਸਾਨ ਹੋ ਗਿਆ।