ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਦੱਸ ਦੇਈਏ ਕਿ ਉਨ੍ਹਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਮਾਮਲੇ ਦਾ ਦੋਸ਼ੀ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ NIA ਜਾਂ CBI ਨੂੰ ਸੌਂਪੀ ਜਾਵੇ।
ਇਹ ਪਟੀਸ਼ਨ ਵਕੀਲਾਂ ਅਰਸ਼ਦੀਪ ਸਿੰਘ ਕਲੇਰ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਦਾਇਰ ਕੀਤੀ ਗਈ ਹੈ। ਇਸ ਦੇ ਨਾਲ ਹੀ ਸੀਨੀਅਰ ਵਕੀਲ ਆਰ.ਐਸ. ਚੀਮਾ ਸੁਖਬੀਰ ਸਿੰਘ ਬਾਦਲ ਦੀ ਨੁਮਾਇੰਦਗੀ ਕਰਨਗੇ। ਇਸ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ।