ਮੋਗਾ ਤੋਂ ਇੱਕ ਬੇਹੱਦ ਮੰਦਭਾਗੀ ਘਟਨਾ ਦੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਮੋਗਾ, ਬਰਨਾਲਾ ਰੋਡ ‘ਤੇ ਪਿੰਡ ਬੋਡੇ ਨੇੜੇ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਸਵਿਫਟ ਕਾਰ ਡਿਵਾਈਡਰ ਨਾਲ ਟਕਰਾ ਗਈ।
ਜਾਣਕਾਰੀ ਅਨੁਸਾਰ ਕਾਰ ਵਿੱਚ ਤਿੰਨ ਨੌਜਵਾਨ ਸਵਾਰ ਸਨ ਤੇ ਸਫ਼ਰ ਕਰ ਰਹੇ ਤਿੰਨ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਦੋ ਨੌਜਵਾਨਾਂ ਦੀ ਪਛਾਣ ਰਾਣੀਆ ਪਿੰਡ ਦੇ ਵਸਨੀਕ ਵਜੋਂ ਹੋਈ ਹੈ।
ਦੱਸ ਦੇਈਏ ਕਿ ਪੁਲਿਸ ਨੇ ਲਾਸ਼ਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਸਮਾਜ ਸੇਵਾ ਸੋਸਾਇਟੀ ਦੀ ਮਦਦ ਨਾਲ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਮ੍ਰਿਤਕ ਹਰਪ੍ਰੀਤ ਸਿੰਘ ਅਤੇ ਪਰਮਿੰਦਰ ਸਿੰਘ ਦੀ ਪਛਾਣ ਹੋ ਗਈ ਹੈ।