Yudh Nashya Virudh Campaign: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਿਛਲੇ 4 ਦਿਨਾਂ ਤੋਂ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੈਦਲ ਯਾਤਰਾ ਤੇ ਹਨ ਤੇ ਉਹ ਸ਼ਹਿਰ ਸ਼ਹਿਰ ਜਾਕੇ ਪੰਜਾਬ ਦੇ ਲੋਕਾਂ ਨੂੰ ਨਸ਼ਾ ਖਤਮ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਅੱਜ ਉਹਨਾਂ ਦਾ ਚੋਥਾ ਦਿਨ ਹੈ ਤੇ ਅੱਜ ਸਵੇਰੇ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।
ਇਸ ਮੌਕੇ ਰਾਜਪਾਲ ਨੇ ਪੰਜਾਬ ਦੇ ਨਸ਼ਾ ਮੁਕਤ ਹੋਣ ਅਤੇ ਰੰਗਲਾ ਪੰਜਾਬ ਬਣਨ ਲਈ ਅਰਦਾਸ ਕੀਤੀ। ਦੱਸ ਦੇਈਏ ਕਿ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਭਾਵੇਂ ਉਹ ਕਈ ਵਾਰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਚੁੱਕੇ ਹਨ, ਪਰ ਅੱਜ ਮੈਂ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਸਮਝਦਾ ਹਾਂ।
ਉਹਨਾਂ ਕਿਹਾ ਕਿ ਮੈਂ ਪਾਲਕੀ ਸਾਹਿਬ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਹਨ, ਨੂੰ ਚੁੱਕ ਕੇ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਿਜਾਣ ਦੀ ਸੇਵਾ ਕੀਤੀ। ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਹੈ।
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਇੱਕ ਲੋਕ ਲਹਿਰ ਬਣੇ ਅਤੇ ਸਾਰਿਆਂ ਨੂੰ ਇਸ ਵਿੱਚ ਸ਼ਾਮਲ ਹੋ ਕੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣਾ ਚਾਹੀਦਾ ਹੈ ਕਿਉਂਕਿ ਜਿਸ ਤਰ੍ਹਾਂ ਸਿੱਖ ਗੁਰੂ ਸਾਹਿਬ ਨੇ ਸਮਾਜ ਲਈ ਕੁਰਬਾਨੀ ਦਿੱਤੀ ਹੈ ਅਤੇ ਆਪਣੇ ਪਰਿਵਾਰ ਨੂੰ ਸਮਾਜ ਲਈ ਕੁਰਬਾਨ ਕੀਤਾ ਹੈ, ਉਸ ਜਗ੍ਹਾ ਤੋਂ ਸਾਨੂੰ ਇਸ ਨੇਕ ਕੰਮ ਲਈ ਤਾਕਤ ਮਿਲੇਗੀ ਅਤੇ ਪ੍ਰਮਾਤਮਾ ਸਾਨੂੰ ਜ਼ਰੂਰ ਸਫਲ ਕਰੇਗਾ।