ਬੀਤੀ ਰਾਤ ਹੋਏ BJP ਲੀਡਰ ਮਨੋਰੰਜਨ ਕਾਲੀਆ ਦੇ ਘਰ ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਹਮਲੇ ਦਾ ਮਾਮਲਾ 12 ਘੰਟਿਆਂ ਦੇ ਅੰਦਰ ਸੁਲਝਾ ਦਿੱਤਾ ਹੈ।
ਜਾਣਕਾਰੀ ਅਨੁਸਾਰ ਪੁਲਿਸ ਸੂਤਰਾਂ ਮੁਤਾਬਿਕ ਗ੍ਰਨੇਡ ਸੁੱਟਣ ਵਾਲਾ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਇਸ ਦੇ ਨਾਲ ਹੀ ਹਮਲੇ ਵਿੱਚ ਵਰਤਿਆ ਗਿਆ ਈ-ਰਿਕਸ਼ਾ ਵੀ ਪੁਲਿਸ ਨੇ ਬਰਾਮਦ ਕਰ ਲਿਆ ਹੈ।
ਪੁਲਿਸ ਸੂਤਰਾਂ ਦੇ ਮੁਤਾਬਿਕ ਇਸ ਪੂਰੇ ਮਾਮਲੇ ਦਾ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਹੈ ਜੋ ਕਿ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ। ਇਹ ਪੰਜਾਬ ਵਿੱਚ ਧਾਰਮਿਕ ਸਦਭਾਵਨਾ ਨੂੰ ਵਿਗਾੜਨ ਦੀ ISI ਦੀ ਸਾਜ਼ਿਸ਼ ਹੈ।
ਜਾਣਕਾਰੀ ਮੁਤਾਬਿਕ ਜ਼ੀਸ਼ਾਨ ਅਖਤਰ ਬਾਬਾ ਸਿੱਦੀਕ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ। ਪੁਲਿਸ ਪਾਕਿਸਤਾਨ ਸਥਿਤ ਖਾਲਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਗੈਂਗਸਟਰ ਹੈਪੀ ਪਾਸੀਆ ਦੇ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ। ਇਸਨੂੰ ਸਰਹੱਦ ਪਾਰ ਯੋਜਨਾਬੱਧ ਹਮਲਾ ਵੀ ਕਿਹਾ ਜਾ ਰਿਹਾ ਹੈ।