ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਨਸ਼ੇ ਦੀ ਕਾਲੀ ਕਮਾਈ ਨਾਲ ਬਣਾਈ ਗਈ ਜਾਇਦਾਦ ਨੂੰ ਸੀਜ਼ ਕੀਤਾ ਜਾ ਰਿਹਾ ਹੈ ਜਾਂ ਗੈਰ ਕਨੂੰਨੀ ਤਰੀਕੇ ਨਾਲ ਬਣਾਈ ਜਾਇਦਾਦ ਤੇ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ।
ਇਸੇ ਲੜੀ ਤਹਿਤ ਅੱਜ ਫਰੀਦਕੋਟ ‘ਚ ਨਸ਼ਿਆਂ ਦੇ ਕਾਰੋਬਾਰ ਲਈ ਹੌਟ ਸਪੋਟ ਮੰਨੇ ਜਾਂਦੇ ਇਲਾਕੇ ਬਾਜੀਗਰ ਬਸਤੀ ਦੇ ਪ੍ਰਗਟ ਸਿੰਘ ਨਾਮਕ ਵਿਅਕਤੀ ਜਿਸ ਤੇ ਦੋਸ਼ ਲੱਗੇ ਹਨ ਕਿ ਉਹ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜਿਆ ਹੈ ਅਤੇ ਉਸ ਖਿਲਾਫ ਚਾਰ ਮਾਮਲੇ ਦਰਜ਼ ਹਨ ਜਿਸ ਵੱਲੋਂ ਗੈਰ ਕਨੂੰਨੀ ਤਰੀਕੇ ਨਾਲ ਘਰ ਦੀ ਉਸਾਰੀ ਕੀਤੀ ਗਈ ਹੈ ਜਿਸ ਨੂੰ ਲੈ ਕੇ ਅੱਜ ਨਗਰ ਕੌਂਸਲ ਅਤੇ ਸਿਵਲ ਪ੍ਰਸ਼ਾਸ਼ਨ ਵੱਲੋਂ ਪੁਲਿਸ ਦੀ ਮਦਦ ਨਾਲ ਉਸ ਘਰ ਤੇ ਬਲਡੋਜ਼ਰ ਚਲਾ ਕੇ ਢਾਇਆ ਗਿਆ।
ਪੀਲੇ ਪੰਜੇ ਦੀ ਮਦਦ ਨਾਲ ਕਾਲੀ ਕਮਾਈ ਨਾਲ ਬਣੇ ਘਰ ਦੀਆਂ ਕੰਧਾਂ ਤਾਸ਼ ਦੇ ਪੱਤਿਆਂ ਵਾਂਗ ਢੇਹਿ ਢੇਰੀ ਕਰ ਦਿੱਤੀਆਂ ਗਈਆਂ ਹਨ। ਇਸ ਮੋਕੇ ਕਾਰਜ ਸਾਧਕ ਅਫਸਰ ਅੰਮ੍ਰਿਤ ਲਾਲ ਨੇ ਦੱਸਿਆ ਕਿ ਪ੍ਰਗਟ ਸਿੰਘ ਨਾਮਕ ਵਿਅਕਤੀ ਵੱਲੋਂ ਬਿਨਾਂ ਕਿਸੇ ਨਕਸ਼ਾ ਪਾਸ ਕਰਵਾਏ ਜਾਂ ਮਨਜ਼ੂਰੀ ਲਏ ਮਕਾਨ ਦੀ ਉਸਾਰੀ ਕੀਤੀ ਗਈ ਸੀ ਜਿਸ ਨੂੰ ਲੈ ਕੇ ਨਗਰ ਕੌਂਸਲ ਵੱਲੋਂ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਸਨ।
ਇਸ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਜਿਸ ਕਰਕੇ ਅੱਜ ਪੁਲਿਸ ਦੀ ਹਾਜ਼ਰੀ ਚ ਮਕਾਨ ਨੂੰ ਢਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਪਤਾ ਲੱਗਾ ਹੈ ਕੇ ਇਹ ਨਸ਼ੇ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਹੈ।