ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਵਿਚਾਲੇ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਅਤੇ ਇਸ ਦੇ ਨਵੇਂ ਰੂਪ ਓਮੀਕਰੋਨ ਨੂੰ ਲੈ ਕੇ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਸਬੰਧੀ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਕੋਵਿਡ ਸਮੀਖਿਆ ਬੈਠਕ ਦੌਰਾਨ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ ਅਤੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਕਦਮਾਂ ‘ਤੇ ਚਰਚਾ ਕਰ ਰਹੇ ਹਨ।
ਇਸ ਬੈਠਕ ‘ਚ ਸੂਬਿਆਂ ‘ਚ ਲਗਾਈਆਂ ਗਈਆਂ ਪਾਬੰਦੀਆਂ ‘ਤੇ ਵੀ ਚਰਚਾ ਹੋ ਰਹੀ ਹੈ ਅਤੇ ਨਾਲ ਹੀ ਉਨ੍ਹਾਂ ਉਪਾਵਾਂ ‘ਤੇ ਵੀ ਚਰਚਾ ਕੀਤੀ ਜਾ ਰਹੀ ਹੈ, ਜਿਨ੍ਹਾਂ ਰਾਹੀਂ ਕੋਰੋਨਾ ਦੀ ਰਫਤਾਰ ਨੂੰ ਰੋਕਿਆ ਜਾ ਸਕੇ।
ਵਰਚੁਅਲ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ, ਕਾਂਗਰਸ ਸ਼ਾਸਿਤ ਸੂਬੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੀ ਮੌਜੂਦ ਹਨ।
ਅੰਕੜੇ ਦੱਸਦੇ ਹਨ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ 2 ਲੱਖ ਨੂੰ ਪਾਰ ਕਰ ਗਏ ਹਨ। ਇਸ ਦੇ ਨਾਲ ਹੀ 300 ਜ਼ਿਲ੍ਹਿਆਂ ਵਿੱਚ ਸੰਕਰਮਣ ਦੀ ਦਰ 5 ਫੀਸਦੀ ਤੋਂ ਵੱਧ ਗਈ ਹੈ।