ਫਿਰੋਜ਼ਪੁਰ ਤੋਂ ਖਬਰ ਸਾਹਮਣੇ ਆ ਰਹੀ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਸੀ ਕਿ ਫਿਰੋਜ਼ਪੁਰ ਦੇ ਅੰਦਰ ਜਿਥੇ ਇੱਕ ਪਾਸੇ ਪੁਲਿਸ ਸੁਰੱਖਿਆ ਦੇ ਦਾਅਵੇ ਕਰ ਰਹੀ ਹੈ। ਉਥੇ ਹੀ ਦੂਸਰੇ ਪਾਸੇ ਦਿਨ ਬ ਦਿਨ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ।
ਸ਼ਹਿਰ ਅੰਦਰ ਚੋਰੀਆਂ ਦੇ ਨਾਲ ਨਾਲ ਹੁਣ ਕੁੱਝ ਸ਼ਰਾਰਤੀ ਅਨਸਰ ਲੋਕਾਂ ਦੇ ਘਰਾਂ ਦੇ ਬਾਹਰ ਖੜੀਆਂ ਕਾਰਾਂ ਦੀ ਵੀ ਭੰਨਤੋੜ ਕਰ ਰਹੇ ਹਨ। ਮਾਮਲਾ ਸਾਹਮਣੇ ਆਇਆ ਹੈ। ਫਿਰੋਜ਼ਪੁਰ ਦੀ ਗਰੀਨ ਇਨਕਲੇਵ ਤੋਂ ਜਿਥੇ ਦੇਰ ਰਾਤ ਘਰਾਂ ਦੇ ਬਾਹਰ ਖੜੀਆਂ ਦੋ ਕਾਰਾਂ ਦੀ ਭੰਨਤੋੜ ਕੀਤੀ ਗਈ ਹੈ।
ਜਾਣਕਾਰੀ ਦਿੰਦਿਆਂ ਕਾਰ ਮਾਲਕ ਸਤੀਸ਼ ਵਰਮਾਂ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਪਤਾ ਚੱਲਿਆ ਕਿ ਘਰ ਦੇ ਬਾਹਰ ਕੋਈ ਖੜਕਾ ਹੋ ਰਿਹਾ ਹੈ। ਜਦ ਉਨ੍ਹਾਂ ਦੇਖਿਆ ਤਾਂ ਘਰ ਦੇ ਬਾਹਰ ਖੜੀ ਕਾਰ ਦੀ ਭੰਨਤੋੜ ਕੀਤੀ ਗਈ ਹੈ।
ਇਸਦੇ ਨਾਲ ਹੀ ਇੱਕ ਹੋਰ ਘਰ ਦੇ ਬਾਹਰ ਖੜੀ ਕਾਰ ਅਤੇ ਇੱਕ ਘਰ ਦੇ ਦਰਵਾਜ਼ੇ ਦੀ ਵੀ ਸ਼ਰਾਰਤੀ ਅਨਸਰਾਂ ਵੱਲੋਂ ਭੰਨਤੋੜ ਕੀਤੀ ਗਈ ਹੈ। ਜਿਸਦੀ ਪੂਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ।
ਲੋਕਾਂ ਨੇ ਮੰਗ ਕੀਤੀ ਕਿ ਇਹਨਾਂ ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ। ਤਾਂ ਜੋ ਇਹ ਲੋਕਾਂ ਦਾ ਹੋਰ ਨੁਕਸਾਨ ਨਾ ਕਰ ਸਕਣ।