ਆਮਦਨ ਤੋਂ ਵੱਧ ਜਾਇਜਾਤ ਮਾਮਲੇ ਦੇ ਵਿੱਚ ਨਾਭਾ ਦੀ ਨਵੀਂ ਜ਼ਿਲਾ ਜੇਲ ਦੇ ਵਿੱਚ ਨਜ਼ਰਬੰਦ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।
ਜਾਣਕਾਰੀ ਅਨੁਸਾਰ ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਨੇ ਜਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੌਤ ਕਰੀਬ 14 ਮਹੀਨਿਆਂ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਦੇ ਵਿੱਚ ਨਜ਼ਰਬੰਦ ਸਨ।
ਸੂਤਰਾਂ ਅਨੁਸਾਰ ਸਾਧੂ ਸਿੰਘ ਧਰਮਸੌਤ ਦੇਰ ਸ਼ਾਮ ਨਾਭਾ ਦੀ ਨਵੀਂ ਜ਼ਿਲਾ ਜੇਲ ਵਿੱਚੋਂ ਬਾਹਰ ਆ ਸਕਦੇ ਹਨ।