ਸੰਸਦ ਅੰਮ੍ਰਿਤ ਪਾਲ ਸਿੰਘ ਦੇ ਸਾਥੀ ਪੱਪਲ ਪ੍ਰੀਤ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਦੁਬਾਰਾ ਅਜਨਾਲਾ ਦੀ ਅਦਾਲਤ ਵਿੱਚ ਅਜਨਾਲਾ ਪੁਲਿਸ ਵੱਲੋਂ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਵੱਲੋਂ ਪੱਪਲਪ੍ਰੀਤ ਦਾ ਅਦਾਲਤ ਕੋਲੋਂ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ।
ਜਾਣਕਾਰੀ ਅਨੁਸਾਰ ਅਦਾਲਤ ਵੱਲੋਂ ਪੁਲਿਸ ਨੂੰ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਜਿਸ ਰਿਮਾਂਡ ਵਿੱਚ ਪੁਲਿਸ ਹੁਣ ਅਨੰਦਪੁਰ ਖਾਲਸਾ ਫੌਜ ਬਾਰੇ ਪੱਪਲਪ੍ਰੀਤ ਕੋਲੋਂ ਸਖਤੀ ਨਾਲ ਪੁੱਛਗਿੱਛ ਕਰੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਜਨਾਲਾ ਦੇ ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੱਪਲਪ੍ਰੀਤ ਨੂੰ ਪੇਸ਼ ਕਰਕੇ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਸੀ ਜਿੱਥੇ ਅਦਾਲਤ ਵੱਲੋਂ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ।
ਉਹਨਾਂ ਕਿਹਾ ਕਿ ਅਨੰਦਪੁਰ ਖਾਲਸਾ ਫੌਜ ਬਾਰੇ ਪੱਪਲਪ੍ਰੀਤ ਕੋਲੋਂ ਪੁੱਛਗਿਛ ਕੀਤੀ ਜਾਵੇਗੀ ਉਹਨਾਂ ਦੱਸਿਆ ਕਿ 39 ਨੰਬਰ ਐਫਆਈਆਰ ਵਿੱਚ ਹੁਣ ਤੱਕ ਬਹੁਤ ਸਾਰੀਆਂ ਗਿਰਫਤਾਰੀਆਂ ਵੀ ਹੋ ਚੁੱਕੀਆਂ ਹਨ।