ਪੰਜਾਬ ਚ ਬੀਤੇ ਦਿਨ ਹੀ ਹੋਏ ਗ੍ਰਨੇਡ ਹਮਲੇ ਇੱਕ ਮਾਸਟਰ ਮਾਈਂਡ ਵੱਲੋਂ ਪਲੈਨ ਕੀਤੇ ਗਏ ਸਨ ਜਿਨਾਂ ਨੂੰ ਇੱਕ ਨਾਮੀ ਗੈਂਗਸਟਰ ਵੱਲੋਂ ਬਣਾਇਆ ਗਿਆ ਸੀ। ਗ੍ਰਨੇਡ ਹਮਲਿਆਂ ਦੇ ਮਾਸਟਰਮਾਈਂਡ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੀ ਸੰਭਾਵਿਤ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਸਾਹਮਣੇ ਆਈ ਹੈ।
ਮੀਡੀਆ ਰਿਪੋਰਟਾਂ ਅਤੇ ਸੂਤਰਾਂ ਅਨੁਸਾਰ, ਉਸਨੂੰ ਅਮਰੀਕੀ ਏਜੰਸੀ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ICE) ਨੇ ਹਿਰਾਸਤ ਵਿੱਚ ਲੈ ਲਿਆ ਹੈ। ਹਾਲਾਂਕਿ, ਇਸਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਅਜੇ ਨਹੀਂ ਹੋਈ ਹੈ।
ਹੈਪੀ ਪਾਸੀਆ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦਾ ਕਰੀਬੀ ਮੰਨਿਆ ਜਾਂਦਾ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਅਤੇ ਅੱਤਵਾਦੀ ਰਿੰਦਾ ਨਾਲ ਮਿਲ ਕੇ, ਉਸਨੇ ਪੰਜਾਬ ਵਿੱਚ ਕਈ ਗ੍ਰਨੇਡ ਹਮਲੇ ਅਤੇ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ।
ਸੂਤਰਾਂ ਅਨੁਸਾਰ, ਪਾਸੀਆ ਦੀ ਅਮਰੀਕਾ ਵਿੱਚ ਮੌਜੂਦਗੀ ਲੰਬੇ ਸਮੇਂ ਤੋਂ ਜਾਣੀ ਜਾਂਦੀ ਸੀ ਅਤੇ ਸੁਰੱਖਿਆ ਏਜੰਸੀਆਂ ਉਸ ‘ਤੇ ਨਜ਼ਰ ਰੱਖ ਰਹੀਆਂ ਸਨ।