Weather update: ਪੰਜਾਬ ਵਿੱਚ ਬੀਤੇ ਦਿਨੀ ਚੱਲੀਆਂ ਤੇਜ ਹਵਾਵਾਂ ਅਤੇ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਆਈ ਸੀ। ਪਰ ਫਿਰ ਬਾਅਦ ਵਿੱਚ ਤਾਪਮਾਨ ਫਿਰ ਵੱਧ ਗਿਆ ਹੈ। ਇਸਦਾ ਏ ਨਾਲ ਹੀ ਮੌਸਮ ਵਿਭਾਗ ਵੱਲੋਂ ਹੀਟ ਵੇਵ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਵਿੱਚ ਪੱਛਮੀ ਗੜਬੜੀ ਦੇ ਕਮਜ਼ੋਰ ਹੋਣ ਤੋਂ ਬਾਅਦ, ਸੋਮਵਾਰ ਨੂੰ ਵੀ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ। ਇਸ ਵੇਲੇ ਰਾਜ ਵਿੱਚ ਤਾਪਮਾਨ ਆਮ ਨਾਲੋਂ ਲਗਭਗ 2 ਡਿਗਰੀ ਵੱਧ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਬੁੱਧਵਾਰ ਤੋਂ ਪੰਜਾਬ ਵਿੱਚ ਪਾਰਾ ਵੱਧਣਾ ਸ਼ੁਰੂ ਹੋ ਜਾਵੇਗਾ। ਤਿੰਨ ਦਿਨਾਂ ਲਈ ਗਰਮੀ ਦੀ ਲਹਿਰ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਸ ਦੇ ਬਾਵਜੂਦ, ਤਾਪਮਾਨ ਰਾਜ ਦੇ ਆਮ ਔਸਤ ਤੋਂ 1.9 ਡਿਗਰੀ ਸੈਲਸੀਅਸ ਵੱਧ ਰਿਹਾ, ਜੋ ਗਰਮੀ ਦੀ ਤੀਬਰਤਾ ਨੂੰ ਦਰਸਾਉਂਦਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 42.1 ਡਿਗਰੀ ਸੈਲਸੀਅਸ ਰਿਹਾ ਜੋ ਬਠਿੰਡਾ ਵਿੱਚ ਦਰਜ ਕੀਤਾ ਗਿਆ।