ਤੜਕਸਰ ਹੀ UK ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਇੱਕ ਦੀ UK ਵਿੱਚ ਸ਼ੱਕੀ ਹਲਾਤਾਂ ‘ਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਚੰਗੇ ਭਵਿੱਖ ਲਈ ਦੋ ਮਹੀਨੇ ਪਹਿਲਾਂ ਹੀ UK ਗਿਆ ਸੀ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਮਨਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਕਿ ਸੰਤੋਖਪੁਰਾ ਦਾ ਰਹਿਣ ਵਾਲਾ ਸੀ। ਦੋ ਮਹੀਨੇ ਪਹਿਲਾਂ ਹੀ UK ਗਏ ਇਸ ਨੌਜਵਾਨ ਦੀ ਮੌਤ ਦੀ ਖਬਰ ਸੁਣਦਿਆਂ ਹੀ ਸਾਰੇ ਪਿੰਡ ਵਿੱਚ ਸੋਗ ਫੈਲ ਗਿਆ ਹੈ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਤਨੀ ਵੀ UK ‘ਚ ਉਸਦੇ ਨਾਲ ਹੀ ਰਹਿੰਦੀ ਸੀ ਉਸਦਾ ਉਥੇ ਬੈਠਿਆਂ ਬੇਹੱਦ ਬੁਰਾ ਹਾਲ ਹੈ। ਇਥੇ ਪੰਜਾਬ ਵਿੱਚ ਵੀ ਮ੍ਰਿਤਕ ਦੇ ਮਾਤਾ ਪਿਤਾ ਦੇ ਰੋਂਦਿਆਂ ਦਾ ਹਾਲ ਦੇਖਿਆ ਨਹੀਂ ਜਾ ਰਿਹਾ।
ਸੰਗਰੂਰ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵੀ ਇਸ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।