ਦੇਸ਼ ਦਾ ਭਵਿੱਖ ਕਿਸ ਤਰ੍ਹਾਂ ਦਾ ਹੋਣਾ ਚਾਹੀਦਾ ਹੈ, ਇਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਵਿੱਖ ਦੇ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਗੱਲਬਾਤ ਕਰ ਰਹੇ ਹਨ। ਸਟਾਰਟ-ਅੱਪ ਇੰਡੀਆ ਦੇ 6 ਸਾਲ ਪੂਰੇ ਹੋਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਗੱਲਬਾਤ ਦੌਰਾਨ ਦੇਸ਼ ‘ਚ ਉੱਭਰ ਰਹੇ ਸਟਾਰਟ-ਅੱਪ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ ਦੇ ਸਾਰੇ ਸਟਾਰਟ-ਅੱਪਸ, ਸਾਰੇ ਇਨੋਵੇਟਿਵ ਨੌਜਵਾਨਾਂ ਨੂੰ ਵਧਾਈ ਦਿੰਦਾ ਹਾਂ, ਜੋ ਸਟਾਰਟ-ਅੱਪ ਦੀ ਦੁਨੀਆ ਵਿੱਚ ਭਾਰਤ ਦਾ ਝੰਡਾ ਬੁਲੰਦ ਕਰ ਰਹੇ ਹਨ। ਸਟਾਰਟ-ਅੱਪਸ ਦੇ ਇਸ ਸੱਭਿਆਚਾਰ ਨੂੰ ਦੇਸ਼ ਦੇ ਦੂਰ-ਦਰਾਡੇ ਹਿੱਸਿਆਂ ਤੱਕ ਪਹੁੰਚਾਉਣ ਲਈ 16 ਜਨਵਰੀ ਨੂੰ ਰਾਸ਼ਟਰੀ ਸਟਾਰਟ-ਅੱਪ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।










