ਅੰਮ੍ਰਿਤਸਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਹੈ ਅਤੇ ਇੱਕ ਤੋਂ ਬਾਅਦ ਇੱਕ ਮਹੱਤਵਪੂਰਨ ਫੈਸਲੇ ਲਏ ਹਨ। ਸਰਕਾਰ ਨੇ ਐਲਾਨ ਕੀਤਾ ਹੈ ਕਿ ਹੁਣ ਸਿਰਫ਼ ਰਿਟਰੀਟ ਸੈਰੇਮਨੀ ਹੀ ਅਟਾਰੀ-ਵਾਹਗਾ ਸਰਹੱਦ ‘ਤੇ ਹੋਵੇਗੀ। ਦਰਸ਼ਕਾਂ ਦੀ ਆਮਦ ਅਤੇ ਹੋਰ ਗਤੀਵਿਧੀਆਂ ਨੂੰ ਫਿਲਹਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਸਰਕਾਰੀ ਸੂਤਰਾਂ ਅਨੁਸਾਰ ਇਹ ਫੈਸਲਾ ਸੁਰੱਖਿਆ ਕਾਰਨਾਂ ਕਰਕੇ ਅਤੇ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਇਸ ਤਹਿਤ ਸਰਹੱਦ ‘ਤੇ ਕੋਈ ਵਾਧੂ ਸਮਾਗਮ ਜਾਂ ਇਕੱਠ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।
ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ, 48 ਘੰਟਿਆਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ
ਸਰਕਾਰ ਨੇ ਪਾਕਿਸਤਾਨ ਤੋਂ ਆਉਣ ਵਾਲੇ ਸਾਰੇ ਨਾਗਰਿਕਾਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ ਅਤੇ ਉਨ੍ਹਾਂ ਨੂੰ 48 ਘੰਟਿਆਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ। ਇਸ ਤੋਂ ਇਲਾਵਾ, ਭਾਰਤੀ ਨਾਗਰਿਕਾਂ ਦੇ ਵੀਜ਼ੇ ਵੀ ਰੱਦ ਕਰ ਦਿੱਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਪਾਕਿਸਤਾਨ ਦੀ ਯਾਤਰਾ ਕਰਨ ਤੋਂ ਰੋਕਿਆ ਜਾ ਸਕੇ। ਇਹ ਕਦਮ ਆਪਸੀ ਤਣਾਅ ਦੇ ਮੱਦੇਨਜ਼ਰ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ।
ਜਨਤਕ ਸਮਰਥਨ
ਅੱਜ ਸਵੇਰੇ ਆਏ ਮਹਾਰਾਸ਼ਟਰ ਦੇ ਸੈਲਾਨੀਆਂ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਮਰਥਨ ਕੀਤਾ। ਉਨ੍ਹਾਂ ਨੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਮੋਦੀ ਸਰਕਾਰ ਨੂੰ ਪਾਕਿਸਤਾਨ ਨੂੰ ਸਖ਼ਤ ਸਬਕ ਸਿਖਾਉਣਾ ਚਾਹੀਦਾ ਹੈ। ਇੱਕ ਸੈਲਾਨੀ ਨੇ ਕਿਹਾ, “ਹੁਣ ਸਮਾਂ ਆ ਗਿਆ ਹੈ ਕਿ ਪਾਕਿਸਤਾਨ ਨੂੰ ਜਵਾਬ ਦਿੱਤਾ ਜਾਵੇ।”