ਮਾਨਸਾ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਮਾਨਸਾ ਦੇ ਇੱਕ ਪਿੰਡ ਠੂਠਿਆਂਵਾਲੀ ਦੇ 24 ਸਾਲਾਂ ਨੌਜਵਾਨ ਦੀ ਬਟਾਲਾ ਵਿਖੇ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮਾਨਸਾ ਦੇ ਪਿੰਡ ਠੂਠਿਆਂਵਾਲੀ ਦਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਗੋਗਾ (24) ਕਣਕ ਦੀ ਕਟਾਈ ਕਰਨ ਦੇ ਲਈ ਪਿਛਲੇ ਦਿਨੀ ਬਟਾਲਾ ਵਿਖੇ ਗਿਆ ਸੀ। ਜਿੱਥੇ ਉਸ ਦੀ ਮੌਤ ਹੋਣ ਤੋਂ ਬਾਅਦ ਪਰਿਵਾਰਕ ਰਿਸ਼ਤੇਦਾਰਾਂ ਵੱਲੋਂ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਸੰਸਕਾਰ ਕੀਤਾ ਜਾ ਰਿਹਾ ਸੀ ਪਰ ਮੌਕੇ ਤੇ ਪਹੁੰਚੀ ਮ੍ਰਿਤਕ ਨੌਜਵਾਨ ਦੀ ਮਾਂ ਨੇ ਆਪਣੇ ਹੀ ਨਜ਼ਦੀਕੀ ਰਿਸ਼ਤੇਦਾਰਾਂ ਤੇ ਸ਼ੱਕ ਜਾਹਿਰ ਕੀਤਾ।
ਉਹਨਾਂ ਤੇ ਸ਼ੱਕ ਜਾਹਿਰ ਕਰਦੇ ਹੋਏ ਕਿਹਾ ਕਿ ਉਸਦਾ ਬੇਟੇ ਨੂੰ ਉਸਦੇ ਚਾਚੇ ਤਾਇਆ ਵੱਲੋਂ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਜਬਰਦਸਤੀ ਉਸਨੂੰ ਬਟਾਲਾ ਵਿਖੇ ਕੰਬਾਈਨ ਤੇ ਭੇਜਿਆ ਗਿਆ ਜਿੱਥੇ ਉਸਦੀ ਮੌਤ ਹੋ ਗਈ।
ਮੌਤ ਕਿਵੇਂ ਹੋਈ ਅਜੇ ਤੱਕ ਇਸ ਦੀ ਵੀ ਉਨਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਉਹਨਾਂ ਦੋਸ਼ ਲਾਇਆ ਕਿ ਬੀਤੇ ਕੱਲ ਚਾਚੇ ਤਾਇਆ ਵੱਲੋਂ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਸੰਸਕਾਰ ਕੀਤਾ ਜਾ ਰਿਹਾ ਸੀ ਪਰ ਜਦੋਂ ਉਹਨਾਂ ਨੂੰ ਇਸ ਸਬੰਧੀ ਫੋਨ ਗਿਆ ਤਾਂ ਉਹਨਾਂ ਤੁਰੰਤ ਆ ਕੇ ਲਾਸ਼ ਨੂੰ ਹਸਪਤਾਲ ਲੈ ਆਏ ਮ੍ਰਿਤਕ ਨੌਜਵਾਨ ਦੀ ਮਾਂ ਚਰਨਜੀਤ ਕੌਰ ਨੇ ਇਨਸਾਫ ਦੀ ਮੰਗ ਕਰਦੇ ਹੋਏ ਮੌਤ ਦੇ ਕਾਰਨਾਂ ਦੀ ਜਾਂਚ ਕਰਨ ਦੀ ਵੀ ਮੰਗ ਕੀਤੀ ਹੈ।
ਮ੍ਰਿਤਕ ਦੇ ਰਿਸ਼ਤੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਸਿੰਘ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮਾਂ ਆਪਣੇ ਪੇਕੇ ਪਿੰਡ ਰਹਿੰਦੀ ਹੈ ਤੇ ਹਰਪ੍ਰੀਤ ਸਿੰਘ ਆਪਣੇ ਪਿੰਡ ਹੀ ਆਪਣੇ ਚਾਚੇ ਤਾਇਆਂ ਦੇ ਕੋਲ ਰਹਿੰਦਾ ਸੀ।